Breaking News
Home / ਪੰਜਾਬ / ਸਿੰਘੂ ਬਾਰਡਰ ਦੇ ਇਕ ਪਾਸੇ ਦਾ ਰਸਤਾ ਖੋਲ੍ਹਣ ਲਈ ਤਿਆਰ ਹੋਏ ਕਿਸਾਨ

ਸਿੰਘੂ ਬਾਰਡਰ ਦੇ ਇਕ ਪਾਸੇ ਦਾ ਰਸਤਾ ਖੋਲ੍ਹਣ ਲਈ ਤਿਆਰ ਹੋਏ ਕਿਸਾਨ

ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀ ਬੇਨਤੀ ਨੂੰ ਕਿਸਾਨ ਆਗੂਆਂ ਨੇ ਕੀਤਾ ਪ੍ਰਵਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਘੇ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਜਿਸ ਦੇ ਚਲਦਿਆਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸਿੰਘੂ ਅਤੇ ਕੁੰਡਲੀ ਬਾਰਡਰ ’ਤੇ ਧਰਨੇ ਲਗਾਏ ਹੋਏ ਹਨ। ਇਸ 9 ਮਹੀਨਿਆਂ ਦੇ ਅੰਦੋਲਨ ਦੌਰਾਨ ਪਹਿਲੀ ਵਾਰ ਪ੍ਰਸ਼ਾਸਨ ਨੈਸ਼ਨਲ ਹਾਈਵੇ-44 ਦੇ ਇਕ ਪਾਸੇ ਦੇ ਰਸਤੇ ਨੂੰ ਖੋਲ੍ਹਣ ਦੀ ਬੇਨਤੀ ਲੈ ਕੇ ਕਿਸਾਨਾਂ ਕੋਲ ਪਹੁੰਚਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਇਸ ਬੇਨਤੀ ’ਤੇ ਕਿਸਾਨ ਆਗੂਆਂ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੋਨੀਪਤ ਦਾ ਡੀਸੀ ਲਲਿਤ ਸਿਵਾਚ ਸਿੰਘੂ ਅਤੇ ਕੁੰਡਲੀ ਬਾਰਡਰ ’ਤੇ ਬੈਠੇ ਕਿਸਾਨਾਂ ਦਰਮਿਆਨ ਪਹੁੰਚਿਆ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਹੁਕਮ ਅਤੇ ਆਮ ਜਨਤਾ ਨੂੰ ਹੋ ਰਹੀ ਪ੍ਰੇਸ਼ਾਨੀ ਦਾ ਹਵਾਲਾ ਦਿੰਦਿਆਂ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਨੇ ਸਮੱਸਿਆ ਨੂੰ ਦੂਰ ਕਰਨ ਦੇ ਲਈ ਜੀਟੀ ਰੋਡ ’ਤੇ ਲੋਕਾਂ ਦੇ ਆਉਣ-ਜਾਣ ਲਈ ਰਸਤਾ ਦੇਣ ਦੀ ਮੰਗ ਕੀਤੀ। ਇਸ ਤੋਂ ਬਾਅਦ ਜ਼ਿਲ੍ਹਾ ਤੇ ਪੁਲਿਸ ਪ੍ਰਸਾਸਨ ਦੀ ਕਿਸਾਨਾਂ ਨਾਲ ਮੀਟਿੰਗ ਹੋਈ। ਪ੍ਰਸ਼ਾਸਨ ਵੱਲੋਂ ਕੀਤੀ ਗਈ ਇਸ ਬੇਨਤੀ ਨੂੰ ਕਿਸਾਨ ਆਗੂਆਂ ਨੇ ਸਵੀਕਾਰ ਕਰਦੇ ਹੋਏ ਇਕ ਪਾਸੇ ਦਾ ਰਸਤਾ ਖੋਲ੍ਹਣ ਦਾ ਫੈਸਲਾ ਕੀਤਾ ਪ੍ਰੰਤੂ ਨਾਲ ਉਨ੍ਹਾਂ ਨੇ ਕਿਹਾ ਕਿ ਇਸ ਦੇ ਬਦਲੇ ਉਨ੍ਹਾਂ ਨੂੰ ਹੋਰ ਜਗ੍ਹਾ ਮੁਹੱਈਆ ਕਰਵਾਉਣ ਜਿੱਥੇ ਉਹ ਆਪਣੇ ਕਿਸਾਨ ਸਾਥੀਆਂ ਨੂੰ ਬਿਠਾ ਸਕਣ।

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …