ਕੇਜਰੀਵਾਲ ਨਾਲ ਹੱਥ ਮਿਲਾਉਣ ਦਾ ਦੱਸਿਆ ਜਾ ਰਿਹਾ ਹੈ ਨਤੀਜਾ
ਮੁੰਬਈ/ਬਿਊਰੋ ਨਿਊਜ਼
ਅਦਾਕਾਰ ਸੋਨੂੰ ਸੂਦ ਦੀ ਰਿਹਾਇਸ ’ਤੇ ਇਨਕਮ ਟੈਕਸ ਟੀਮ ਦਾ ਸਰਵੇਖਣ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਸਰਵੇ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਜਦਕਿ ਸੋਨੂੰ ਸੂਦ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਮੋਬਾਇਲ ਫੋਨ ਬੰਦ ਆ ਰਹੇ ਹਨ। ਉਨ੍ਹਾਂ ਦੇ ਕਰੀਬੀ ਨੇ ਦੱਸਿਆ ਕਿ ਮੁੰਬਈ ਸਥਿਤ ਯਮੁਨਾਨਗਰ ਵਾਲੇ ਫਲੈਟ ’ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪਿਆ ਮਾਰਿਆ ਗਿਆ ਹੈ ਜਦਕਿ ਕਈ ਲੋਕਾਂ ਵੱਲੋਂ ਇਸ ਛਾਪੇ ਨੂੰ ਮਹਿਜ ਇਕ ਸਰਵੇ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਇਨਕਮ ਟੈਕਸ ਵਿਭਾਗ ਅਨੁਸਾਰ ਇਹ ਕਾਰਵਾਈ ਮਹਾਨਗਰ ਮੁੰਬਈ ਤੇ ਲਖਨਊ ’ਚ ਘੱਟੋ-ਘੱਟ ਅੱਧੀ ਦਰਜਨ ਥਾਵਾਂ ’ਤੇ ਕੀਤੀ ਜਾ ਰਹੀ ਹੈ, ਜਿਹੜੀ ਲੰਘੇ ਕੱਲ ਤੋਂ ਜਾਰੀ ਹੈ। ਚਰਚਾ ਇਹ ਵੀ ਹੈ ਕਿ ਕੁਝ ਦਿਨ ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਸੋਨੂ ਸੂਦ ਨੂੰ ‘ਦੇਸ਼ ਦਾ ਮਾਰਗਦਰਸ਼ਕ’ ਪ੍ਰੋਗਰਾਮ ਦਾ ਬ੍ਰਾਂਡ ਅੰਬੈਸਡਰ ਵੀ ਬਣਾਇਆ ਗਿਆ ਸੀ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਘਰ ਅਤੇ ਦਫ਼ਤਰਾਂ ਵਿਖੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਦੂਜੇ ਪਾਸੇ ਕੇਜਰੀਵਾਲ ਨੇ ਸੋਨੂੰ ਸੂਦ ਦਾ ਸਮਰਥਨ ਕਰਦਿਆਂ ਕਿਹਾ ਕਿ ਸੱਚ ਦੇ ਮਾਰਗ ’ਚ ਲੱਖਾਂ ਮੁਸ਼ਕਲਾਂ ਆਉਂਦੀਆਂ ਹਨ ਪਰ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …