-9.8 C
Toronto
Sunday, January 18, 2026
spot_img
Homeਪੰਜਾਬਪਾਕਿ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਨ ’ਤੇ ਅਮੀਰ ਸਿੰਘ ਨੂੰ ਬੀਬੀ ਜਗੀਰ...

ਪਾਕਿ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਨ ’ਤੇ ਅਮੀਰ ਸਿੰਘ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਵਿਕਾਸ ਸਿੰਘ ਨੂੰ ਦਿੱਤੀ ਗਈ ਜਨਰਲ ਸਕੱਤਰ ਦੀ ਜ਼ਿੰਮੇਵਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿਚ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਮੌਜੂਦ ਹਨ, ਜਿਨ੍ਹਾਂ ਦੀ ਸੇਵਾ-ਸੰਭਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰ ਰਹੀ ਹੈ। ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵੀ ਮੌਜੂਦ ਹੈ, ਜਿਸ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਅਮੀਰ ਸਿੰਘ ਗੁਰਦੁਆਰਾ ਸਾਹਿਬਾਨ ਦਾ ਪੰਥਕ ਮਰਯਾਦਾ ਅਨੁਸਾਰ ਪ੍ਰਬੰਧ ਕਰਨ ਦੇ ਨਾਲ-ਨਾਲ ਪਾਕਿਸਤਾਨ ਅੰਦਰ ਵੱਸਦੇ ਘੱਟ ਗਿਣਤੀ ਸਿੱਖਾਂ ਦੇ ਮਸਲਿਆਂ ਸਬੰਧੀ ਵੀ ਸੰਜੀਦਾ ਪਹੁੰਚ ਅਪਣਾਉਂਦੇ ਰਹਿਣਗੇ ਅਤੇ ਸੰਸਾਰ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸੇਵਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਅਮੀਰ ਸਿੰਘ ਨੂੰ ਸਰਬਸੰਮਤੀ ਨਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ ਅਤੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਵਿਕਾਸ ਸਿੰਘ ਨੂੰ ਦਿੱਤੀ ਗਈ ਹੈ।

RELATED ARTICLES
POPULAR POSTS