Breaking News
Home / ਭਾਰਤ / ਖੇਤੀ ਕਾਨੂੰਨਾਂ ਖਿਲਾਫ ਦਿੱਲੀ ’ਚ ਰੋਸ ਮਾਰਚ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਮਿਲੀ ਇਜਾਜ਼ਤ

ਖੇਤੀ ਕਾਨੂੰਨਾਂ ਖਿਲਾਫ ਦਿੱਲੀ ’ਚ ਰੋਸ ਮਾਰਚ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਮਿਲੀ ਇਜਾਜ਼ਤ

ਭਲਕੇ 17 ਸਤੰਬਰ ਨੂੰ ਕੀਤਾ ਜਾਣਾ ਸੀ ਰੋਸ ਮਾਰਚ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਕਰਨ ਦੀ ਕੇਂਦਰ ਸਰਕਾਰ ਵਲੋਂ ਇਜਾਜ਼ਤ ਨਹੀਂ ਦਿੱਤੀ ਗਈ। ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖਤ ਨਿਖੇਧੀ ਕੀਤੀ ਹੈ। ਧਿਆਨ ਰਹੇ ਕਿ ਭਲਕੇ 17 ਸਤੰਬਰ ਨੂੰ ਵਿਵਾਦਤ ਖੇਤੀ ਕਾਨੂੰਨਾਂ ਨੂੰ ਪਾਸ ਹੋਇਆਂ ਇਕ ਸਾਲ ਹੋ ਜਾਣਾ ਹੈ ਅਤੇ ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਨੇ ਦਿੱਲੀ ਵਿਚ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਸੀ। ਇਹ ਰੋਸ ਮਾਰਚ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਕੀਤਾ ਜਾਣਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਸ਼ੋ੍ਰਮਣੀ ਅਕਾਲੀ ਦਲ ਵਲੋਂ ਰੋਸ ਮਾਰਚ ਜ਼ਰੂਰ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਅਜਿਹੀਆਂ ਪਾਬੰਦੀਆਂ ਨਹੀਂ ਲਗਾਉਣੀਆਂ ਚਾਹੀਦੀਆਂ। ਅਕਾਲੀ ਦਲ ਵਲੋਂ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਇਸ ਮਾਰਚ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਸੁਖਬੀਰ ਬਾਦਲ ਦੀ ਅਗਵਾਈ ਵਿਚ ਪੰਜਾਬ ’ਚ 100 ਦਿਨਾ ਯਾਤਰਾ ਸ਼ੁਰੂੁ ਕੀਤੀ ਸੀ, ਜਿਸ ਦਾ ਕਿਸਾਨਾਂ ਵਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਫਿਰ ਅਕਾਲੀ ਦਲ ਨੇ ਇਸ ਯਾਤਰਾ ਨੂੰ ਰੋਕ ਦਿੱਤਾ ਸੀ। ਇਸੇ ਦੌਰਾਨ ਅਕਾਲੀ ਦਲ ਨੇ ਹੁਣ ਦਿੱਲੀ ਵਿਚ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਸੀ।

 

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …