Breaking News
Home / ਪੰਜਾਬ / ਕੈਪਟਨ ਅਮਰਿੰਦਰ ਖਿਲਾਫ ਫਿਰ ਉਠੀਆਂ ਬਗਾਵਤੀ ਸੁਰਾਂ

ਕੈਪਟਨ ਅਮਰਿੰਦਰ ਖਿਲਾਫ ਫਿਰ ਉਠੀਆਂ ਬਗਾਵਤੀ ਸੁਰਾਂ

40 ਵਿਧਾਇਕਾਂ ਨੇ ਲਿਖਿਆ ਹਾਈਕਮਾਨ ਨੂੰ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਪੰਜਾਬ ਕਾਂਗਰਸ ’ਚ ਇਕ ਵਾਰ ਫਿਰ ਤੋਂ ਬਗ਼ਾਵਤ ਦੇ ਸੁਰ ਉਠਣੇ ਸ਼ੁਰੂ ਹੋ ਗਏ ਹਨ। ਕਾਂਗਰਸ ਪਾਰਟੀ ਦੇ 80 ’ਚੋਂ 40 ਵਿਧਾਇਕਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਜਲਦ ਤੋਂ ਜਲਦ ਵਿਧਾਇਕ ਦਲ ਦੀ ਬੈਠਕ ਬੁਲਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਹੈ ਕਿ ਇਸ ਬੈਠਕ ’ਚ ਦੋ ਕੇਂਦਰੀ ਨਿਗਰਾਨਾਂ ਨੂੰ ਵੀ ਭੇਜਿਆ ਜਾਵੇ ਅਤੇ ਉਨ੍ਹਾਂ ਦੇ ਸਾਹਮਣੇ ਹੀ ਵਿਧਾਇਕ ਆਪਣੀ ਗੱਲ ਰੱਖਣਗੇ। ਵਿਧਾਇਕ ਦਲ ਦੀ ਬੈਠਕ ਬੁਲਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਬੇਭਰੋਸਗੀ ਪ੍ਰਗਟਾਉਣ ਵਾਲੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਸੋਨੀਆ ਗਾਂਧੀ ਨੂੰ ਲਿਖੇ ਪੱਤਰ ’ਤੇ ਹੋਰਾਂ ਵਿਧਾਇਕਾਂ ਕੋਲੋਂ ਦਸਤਖ਼ਤ ਕਰਵਾਏ। ਜਾਣਕਾਰੀ ਮਿਲੀ ਹੈ ਕਿ ਪਰਗਟ ਸਿੰਘ ਤੇ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ ’ਤੇ ਨਰਾਜ਼ ਕਾਂਗਰਸੀਆਂ ਦੀ ਗੱਲਬਾਤ ਹੋਈ ਹੈ। ਦੱਸਿਆ ਗਿਆ ਕਿ ਇਸ ਬੈਠਕ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਬਾਰੇ ਗੱਲਬਾਤ ਹੋਈ ਹੈ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …