24.8 C
Toronto
Monday, September 7, 2026
spot_img
Homeਪੰਜਾਬਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤਚੰਡੀਗੜ੍ਹ : ਪੰਜਾਬੀ ਗਾਇਕ ਤੇ ਕਲਾਕਾਰ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਉਸ ਖ਼ਿਲਾਫ਼ ਨਕੋਦਰ ਵਿਖੇ ਦਰਜ ਅਪਰਾਧਕ ਮਾਮਲੇ ‘ਚ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸਦੇ ਨਾਲ ਹੀ ਬੈਂਚ ਨੇ ਉਸ ਨੂੰ ਇਕ ਹਫ਼ਤੇ ‘ਚ ਪੁਲਿਸ ਜਾਂਚ ‘ਚ ਸ਼ਮਿਲ ਹੋਣ ਦੇ ਆਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਗੁਰਦਾਸ ਮਾਨ ਨੇ ਸਾਂਈਂ ਲਾਡੀ ਸ਼ਾਹ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਜੀ ਨਾਲ ਕਰ ਦਿੱਤੀ ਸੀ। ਇਸੇ ਦੌਰਾਨ ਉਸ ਨੂੰ ਸਿੱਖ ਜਥੇਬੰਦੀਆਂ ਦੇ ਭਾਰੀ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਸੀ, ਜਿਸ ਤੋਂ ਬਾਅਦ ਗੁਰਦਾਸ ਮਾਨ ਨੇ ਸਿੱਖ ਭਾਈਚਾਰੇ ਕੋਲੋਂ ਮੁਆਫੀ ਵੀ ਮੰਗ ਲਈ ਸੀ।

RELATED ARTICLES
POPULAR POSTS