Breaking News
Home / ਭਾਰਤ / ਗੁਜਰਾਤ ਵਿਚ ਭੁਪਿੰਦਰ ਪਟੇਲ ਦੀ ਅਗਵਾਈ ਵਾਲੀ ਸਰਕਾਰ ‘ਚ 24 ਵਿਧਾਇਕ ਬਣਾਏ ਮੰਤਰੀ

ਗੁਜਰਾਤ ਵਿਚ ਭੁਪਿੰਦਰ ਪਟੇਲ ਦੀ ਅਗਵਾਈ ਵਾਲੀ ਸਰਕਾਰ ‘ਚ 24 ਵਿਧਾਇਕ ਬਣਾਏ ਮੰਤਰੀ

ਰੂਪਾਨੀ ਮੰਤਰੀ ਮੰਡਲ ਦੇ ਸਾਰੇ ਮੰਤਰੀਆਂ ਦੀ ਹੋਈ ਛੁੱਟੀ
ਗਾਂਧੀਨਗਰ : ਗੁਜਰਾਤ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਰਾਣੇ ਸਾਰੇ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ‘ਚ ਹੋਏ ਸਮਾਗਮ ਵਿਚ ਮੁੱਖ ਮੰਤਰੀ ਭੁਪਿੰਦਰ ਪਟੇਲ ਦੀ ਅਗਵਾਈ ਵਾਲੇ ਮੰਤਰੀ ਮੰਡਲ ‘ਚ 24 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ, ਜਿਨ੍ਹਾਂ ਵਿਚ ਸਾਰੇ ਚਿਹਰੇ ਨਵੇਂ ਹਨ। ਇਸ ਮੰਤਰੀ ਮੰਡਲ ਵਿਚ 10 ਵਿਧਾਇਕਾਂ ਨੂੰ ਕੈਬਨਿਟ ਮੰਤਰੀ ਅਤੇ 14 ਵਿਧਾਇਕਾਂ ਨੂੰ ਰਾਜ ਮੰਤਰੀ ਬਣਾਇਆ ਗਿਆ। ਧਿਆਨ ਰਹੇ ਕਿ ਵਿਜੇ ਰੂਪਾਨੀ ਦੀ 22 ਮੰਤਰੀਆਂ ਵਾਲੀ ਪੂਰੀ ਟੀਮ ਬਾਹਰ ਹੋ ਗਈ ਹੈ, ਇਨ੍ਹਾਂ ਵਿਚ ਸਾਬਕਾ ਉਪ ਮੁੱਖ ਮੰਤਰੀ ਨਿਤਿਨ ਪਟੇਲ ਵੀ ਸ਼ਾਮਲ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਭੁਪਿੰਦਰ ਪਟੇਲ ਅਤੇ ਉਨ੍ਹਾਂ ਦੀ ਸਾਰੀ ਟੀਮ ਨੂੰ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਗੁਜਰਾਤ ਵਿਚ ਵੀ ਅਗਲੇ ਸਾਲ ਯਾਨੀ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਇਹ ਸਾਰਾ ਬਦਲਾਅ ਹੋਇਆ ਹੈ।

 

Check Also

ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …