ਯੂਪੀ ‘ਚ ਸਾਡੀ ਸਰਕਾਰ ਬਣੀ ਤਾਂ 300 ਯੂਨਿਟ ਤੱਕ ਮੁਫਤ ਦਿਆਂਗੇ ਬਿਜਲੀ : ਸਿਸੋਦੀਆ
ਲਖਨਊ : ਅਗਲੇ ਸਾਲ ਯਾਨੀ 2022 ਵਿਚ ਯੂਪੀ, ਪੰਜਾਬ, ਉਤਰਾਖੰਡ, ਗੋਆ ਅਤੇ ਮਨੀਪੁਰ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਚੋਣ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਪਹਿਲਾਂ ਪੰਜਾਬ ਅਤੇ ਫਿਰ ਉਤਰਾਖੰਡ ਵਿਚ ਚੋਣ ਗਾਰੰਟੀਆਂ ਦਿੱਤੀਆਂ ਅਤੇ ਹੁਣ ਯੂਪੀ ਚੋਣਾਂ ਨੂੰ ਲੈ ਕੇ ਵੀ ਵੱਡਾ ਐਲਾਨ ਕਰ ਦਿੱਤਾ। ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਨੇ ਲਖਨਊ ਪਹੁੰਚ ਕੇ ਕਿਹਾ ਕਿ ਜੇਕਰ ਯੂਪੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦਿਆਂਗੇ। ਸਿਸੋਦੀਆ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਬਿਜਲੀ ਪੂਰੀ ਤਰ੍ਹਾਂ ਮੁਫਤ ਦਿੱਤੀ ਜਾਵੇਗੀ ਅਤੇ ਸਰਕਾਰ ਬਣਨ ਦੇ 24 ਘੰਟਿਆਂ ਦੇ ਅੰਦਰ ਹੀ ਇਸ ਫੈਸਲੇ ਨੂੰ ਅਮਲ ਵਿਚ ਲਿਆਂਦਾ ਜਾਵੇਗਾ।