2.6 C
Toronto
Friday, November 7, 2025
spot_img
Homeਦੁਨੀਆਅਮੀਰ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਯੁਕਤ

ਅਮੀਰ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਯੁਕਤ

ਵਿਕਾਸ ਸਿੰਘ ਨੂੰ ਬਣਾਇਆ ਜਨਰਲ ਸਕੱਤਰ
ਅੰਮ੍ਰਿਤਸਰ : ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਅਤੇ ਵਿਕਾਸ ਸਿੰਘ ਨੂੰ ਜਨਰਲ ਸਕੱਤਰ ਨਾਮਜ਼ਦ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਪੁਰਾਣੇ ਪ੍ਰਧਾਨ ਸਤਵੰਤ ਸਿੰਘ ਨੇ ਕੀਤੀ ਹੈ। ਇਸ ਸਬੰਧੀ ਲਾਹੌਰ ਵਿੱਚ ਈਟੀਪੀਬੀ ਅਤੇ ਪੀਐੱਸਜੀਪੀਸੀ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਇਹ ਫ਼ੈਸਲਾ ਗਿਆ। ਮੀਟਿੰਗ ਮਗਰੋਂ ਦੱਸਿਆ ਗਿਆ ਕਿ ਪੀਐੱਸਜੀਪੀਸੀ ਦੀ ਇਹ ਚੋਣ ਅਗਲੇ ਕਾਰਜਕਾਲ ਲਈ ਸਰਬਸੰਮਤੀ ਨਾਲ ਕੀਤੀ ਗਈ ਹੈ। ਇਸ ਮੌਕੇ ਨਵੇਂ ਚੁਣੇ ਗਏ ਦੋਵੇਂ ਅਹੁਦੇਦਾਰਾਂ ਨੇ ਸਾਬਕਾ ਪ੍ਰਧਾਨ ਸਤਵੰਤ ਸਿੰਘ ਵੱਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਇਹ ਕਾਰਜ ਇਸੇ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ। ਸਾਬਕਾ ਪ੍ਰਧਾਨ ਨੇ ਦੱਸਿਆ ਕਿ ਇਹ ਬਦਲਾਅ ਆਪਸੀ ਸਹਿਮਤੀ ਨਾਲ ਕੀਤਾ ਗਿਆ ਹੈ। ਕਾਰਜਕਾਲ ਦੇ ਬਾਕੀ ਰਹਿੰਦੇ ਸਮੇਂ ਲਈ ਅਮੀਰ ਸਿੰਘ ਸੰਸਥਾ ਦੇ ਪ੍ਰਧਾਨ ਹੋਣਗੇ। ਉਨ੍ਹਾਂ ਅਨੁਸਾਰ ਇਸ ਕਾਰਜਕਾਲ ਦਾ ਸਮਾਂ ਅਗਲੇ ਵਰ੍ਹੇ ਜੂਨ ਮਹੀਨੇ ਤੱਕ ਹੈ।

 

RELATED ARTICLES
POPULAR POSTS