ਮੁਹਿੰਮ ਦੌਰਾਨ ਬਿਕਰਮ ਮਜੀਠੀਆ ਰਹਿਣਗੇ ਮੁੱਖ ਨਿਸ਼ਾਨੇ ‘ਤੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਇੱਕ ਅਕਤੂਬਰ ਤੋਂ ਪੰਜਾਬ ਵਿਚ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਵਿਚ ਅਹਿਮ ਮੁੱਦਾ ਚਿੱਟਾ ਰਹੇਗਾ। ਇਹ ਮੁਹਿੰਮ ਦਾ ਮੁੱਖ ਕੇਂਦਰ ਮਾਲ ਮੰਤਰੀ ਬਿਕਰਮ ਮਜੀਠੀਆ ਦਾ ਹਲਕਾ ਮਜੀਠਾ ਰਹੇਗਾ। ਇਹ ਗੱਲ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਕਹੀ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਸਭ ਤੋਂ ਵੱਡਾ ਮਸਲਾ ਚਿੱਟੇ ਨੂੰ ਬਣਾਇਆ ਜਾਵੇਗਾ ਕਿਉਂਕਿ ਚਿੱਟੇ ਨਾਲ ਪੰਜਾਬ ਦੀ ਜਵਾਨੀ ਵੱਡੇ ਪੱਧਰ ‘ਤੇ ਬਰਬਾਦ ਹੋ ਰਹੀ ਹੈ। ਉਨ੍ਹਾਂ ਕਿਹਾ ਅਕਾਲੀ ਜੋ ਮਰਜ਼ੀ ਕਹਿੰਦੇ ਰਹਿਣ ਪਰ ਸੱਚ ਇਹ ਹੈ ਕਿ ਅਕਾਲੀ-ਭਾਜਪਾ ਸਰਕਾਰ ਵਿਚ ਨਸ਼ਾ ਵੱਡੇ ਪੱਧਰ ‘ਤੇ ਵਧਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਹੋਰ ਵਿਧਾਇਕਾਂ ਤੇ ਲੀਡਰਾਂ ਦੇ ਹਲਕਿਆਂ ਵਿਚ ਕਾਂਗਰਸ ਪਾਰਟੀ ਇਹ ਮੁਹਿੰਮ ਲਿਜਾਵੇਗੀ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਇਸ ਮੁਹਿੰਮ ਵਿਚ ਕਾਂਗਰਸ ਪਾਰਟੀ ਦੇ ਹੋਰ ਸੀਨੀਅਰ ਲੀਡਰ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਜਲਦ ਹੀ ਕਾਂਗਰਸ ਪਾਰਟੀ ਇਸ ਮੁਹਿੰਮ ਦਾ ਰਸਮੀ ਤੌਰ ‘ਤੇ ਐਲਾਨ ਕਰੇਗੀ। ਬਿੱਟੂ ਨੇ ਕਿਹਾ ਕਿ ਕਾਂਗਰਸ ਦੀ ਇਸ ਮੁਹਿੰਮ ਨਾਲ ਸੂਬੇ ਦੇ ਸ਼ੋਸ਼ਲ ਵਰਕਰ ਤੇ ਐਨ.ਜੀ.ਓਜ਼. ਵੀ ਜੁੜਣਗੇ ਤਾਂ ਪੰਜਾਬ ਵਿਚ ਨਸ਼ੇ ਦੀ ਅਲਾਮਤ ਨੂੰ ਖ਼ਤਮ ਕੀਤਾ ਜਾ ਸਕੇ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …