Breaking News
Home / ਪੰਜਾਬ / ਮੁਨੀਸ਼ ਤਿਵਾੜੀ ਨੇ ਕਾਂਗਰਸ ਲਈ ਮੰਗਿਆ ਇਕ ਹੋਰ ਮੌਕਾ

ਮੁਨੀਸ਼ ਤਿਵਾੜੀ ਨੇ ਕਾਂਗਰਸ ਲਈ ਮੰਗਿਆ ਇਕ ਹੋਰ ਮੌਕਾ

ਕਿਹਾ – ਪੰਜਾਬ ਨੂੰ ਕੈਪਟਨ ਨੇ ਸੁਚੱਜੇ ਢੰਗ ਨਾਲ ਸੰਭਾਲਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਚੋਣ ਰੈਲੀਆਂ ‘ਤੇ ਲਾਈ ਪਾਬੰਦੀ ਤੋਂ ਬਾਅਦ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਰਣਨੀਤੀ ਵਿੱਚ ਵੱਡਾ ਸੁਧਾਰ ਕੀਤਾ ਹੈ। ਪਾਰਟੀ ਵੱਲੋਂ 64 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਹੁਜਨ ਸਮਾਜ ਪਾਰਟੀ ਨਾਲ ਹੋਏ ਚੋਣ ਸਮਝੌਤੇ ਤਹਿਤ ਪਾਰਟੀ ਵੱਲੋਂ 97 ਵਿਧਾਨ ਸਭਾ ਹਲਕਿਆਂ ‘ਤੇ ਉਮੀਦਵਾਰ ਖੜ੍ਹੇ ਕੀਤੇ ਜਾਣੇ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ 30 ਦੇ ਕਰੀਬ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਤਾਂ ਕਰ ਦਿੱਤਾ ਸੀ ਪਰ ਜ਼ਿਆਦਾਤਰ ਉਮੀਦਵਾਰਾਂ ਦੇ ਨਾਮ ਸੋਮਵਾਰ ਨੂੰ ਜਾਰੀ ਕੀਤੀ ਸੂਚੀ ਵਿੱਚ ਹੀ ਸਾਹਮਣੇ ਆਏ ਹਨ।
ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਪਿਛਲੇ ਕੁਝ ਮਹੀਨਿਆਂ ਤੋਂ ਪਾਰਟੀ ਨਾਲ ਨਾਰਾਜ਼ ਚੱਲੇ ਆ ਰਹੇ ਸਨ। ਰਾਜਸੀ ਹਲਕਿਆਂ ਵਿੱਚ ਚਰਚਾ ਸੀ ਕਿ ਕੈਰੋਂ ਪਾਰਟੀ ਛੱਡ ਸਕਦੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਸੂਚੀ ਵਿੱਚ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦਾ ਨਾਮ ਪੱਟੀ ਹਲਕੇ ਤੋਂ ਉਮੀਦਵਾਰ ਵਜੋਂ ਐਲਾਨਿਆ ਹੈ। ਇਸ ਸੂਚੀ ਵਿੱਚ ਹਿੰਦੂ ਵਰਗ ਨਾਲ ਸਬੰਧਤ ਕਈ ਆਗੂਆਂ ਅਤੇ ਯੂਥ ਅਕਾਲੀ ਦਲ ਦੇ ਆਗੂਆਂ ਨੂੰ ਵੀ ਟਿਕਟਾਂ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਪਹਿਲ ਕਰਕੇ ਵੱਡੀ ਗਿਣਤੀ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਹੜੀ ਸੂਚੀ ਜਾਰੀ ਕੀਤੀ ਗਈ ਹੈ ਉਸ ਮੁਤਾਬਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜਨਗੇ, ਜਥੇਦਾਰ ਤੋਤਾ ਸਿੰਘ ਹਲਕਾ ਧਰਮਕੋਟ, ਜਨਮੇਜਾ ਸਿੰਘ ਸੇਖੋਂ ਜ਼ੀਰਾ, ਡਾ. ਦਲਜੀਤ ਸਿੰਘ ਚੀਮਾ ਰੋਪੜ, ਮਹੇਸ਼ਇੰਦਰ ਸਿੰਘ ਗਰੇਵਾਲ ਲੁਧਿਆਣਾ (ਪੱਛਮੀ), ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂਲ, ਜਗਮੀਤ ਸਿੰਘ ਬਰਾੜ ਮੌੜ, ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਗੁਲਜ਼ਾਰ ਸਿੰਘ ਰਣੀਕੇ ਅਟਾਰੀ (ਰਾਖਵਾਂ) ਤੇ ਸੁਰਜੀਤ ਸਿੰਘ ਰੱਖੜਾ ਸਮਾਣਾ ਤੋਂ ਚੋਣ ਲੜਨਗੇ। ਇਸੇ ਤਰ੍ਹਾਂ ਸੁਜਾਨਪੁਰ ਤੋਂ ਰਾਜ ਕੁਮਾਰ ਗੁਪਤਾ, ਗੁਰਦਾਸਪੁਰ ਤੋਂ ਗੁਰਬਚਨ ਸਿੰਘ ਬੱਬੇਹਾਲੀ, ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ, ਜੰਡਿਆਲਾ (ਰਾਖਵਾਂ) ਤੋਂ ਮਲਕੀਤ ਸਿੰਘ ਏ.ਆਰ., ਅੰਮ੍ਰਿਤਸਰ (ਉੱਤਰੀ) ਤੋਂ ਅਨਿਲ ਜੋਸ਼ੀ, ਅੰਮ੍ਰਿਤਸਰ (ਪੱਛਮੀ) ਤੋਂ ਡਾ. ਦਲਬੀਰ ਸਿੰਘ ਵੇਰਕਾ, ਅੰਮ੍ਰਿਤਸਰ (ਦੱਖਣੀ) ਤੋਂ ਤਲਬੀਰ ਸਿੰਘ ਗਿੱਲ, ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ, ਪੱਟੀ ਤੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਫਿਲੌਰ (ਰਾਖਵਾਂ) ਤੋਂ ਬਲਦੇਵ ਸਿੰਘ ਖਹਿਰਾ, ਨਕੋਦਰ ਤੋਂ ਗੁਰਪ੍ਰਤਾਪ ਸਿੰਘ ਵਡਾਲਾ, ਜਲੰਧਰ (ਕੇਂਦਰੀ) ਤੋਂ ਚੰਦਨ ਗਰੇਵਾਲ, ਜਲੰਧਰ (ਛਾਉਣੀ) ਤੋਂ ਜਗਬੀਰ ਸਿੰਘ ਬਰਾੜ, ਆਦਮਪੁਰ (ਰਾਖਵਾਂ) ਤੋਂ ਪਵਨ ਕੁਮਾਰ ਟੀਨੂੰ ਤੇ ਮੁਕੇਰੀਆਂ ਤੋਂ ਯੂਥ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਹਬੀ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਹੋਣਗੇ।
ਪਾਰਟੀ ਦੀ ਸੂਚੀ ਵਿੱਚ ਚੱਬੇਵਾਲ (ਰਾਖਵਾਂ) ਵਿਧਾਨ ਸਭਾ ਹਲਕੇ ਤੋਂ ਸੋਹਣ ਸਿੰਘ ਠੰਡਲ, ਗੜ੍ਹਸ਼ੰਕਰ ਤੋਂ ਸੁਰਿੰਦਰ ਸਿੰਘ ਠੇਕੇਦਾਰ, ਬੰਗਾ (ਰਾਖਵਾਂ) ਤੋਂ ਡਾ. ਸੁਖਵਿੰਦਰ ਸੁੱਖੀ, ਖਰੜ ਤੋਂ ਰਣਜੀਤ ਸਿੰਘ ਗਿੱਲ, ਫਤਿਹਗੜ੍ਹ ਸਾਹਿਬ ਤੋਂ ਜਗਦੀਪ ਸਿੰਘ ਚੀਮਾ, ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ, ਲੁਧਿਆਣਾ (ਪੂਰਬੀ) ਤੋਂ ਰਣਜੀਤ ਸਿੰਘ ਢਿੱਲੋਂ, ਆਤਮ ਨਗਰ ਤੋਂ ਹਰੀਸ਼ ਰਾਏ ਢਾਂਡਾ, ਲੁਧਿਆਣਾ (ਕੇਂਦਰੀ) ਤੋਂ ਪ੍ਰਿਤਪਾਲ ਸਿੰਘ ਪਾਲੀ, ਗਿੱਲ (ਰਾਖਵਾਂ) ਤੋਂ ਦਰਸ਼ਨ ਸਿੰਘ ਸ਼ਿਵਾਲਿਕ, ਦਾਖਾ ਤੋਂ ਮਨਪ੍ਰੀਤ ਸਿੰਘ ਇਯਾਲੀ, ਜਗਰਾਉਂ ਤੋਂ ਐੱਸ.ਆਰ ਕਲੇਰ, ਬਾਘਾ ਪੁਰਾਣਾ ਤੋਂ ਤੀਰਥ ਸਿੰਘ ਮਾਹਲਾ, ਮੋਗਾ ਤੋਂ ਬਰਜਿੰਦਰ ਸਿੰਘ ਬਰਾੜ, ਰਾਜਪੁਰਾ ਤੋਂ ਚਰਨਜੀਤ ਸਿੰਘ ਬਰਾੜ, ਫਿਰੋਜ਼ਪੁਰ ਦਿਹਾਤੀ (ਰਾਖਵਾਂ) ਤੋਂ ਜੋਗਿੰਦਰ ਸਿੰਘ ਜਿੰਦੂ, ਗੁਰੂਹਰਸਹਾਏ ਤੋਂ ਵਰਦੇਵ ਸਿੰਘ ਮਾਨ, ਫਾਜ਼ਿਲਕਾ ਤੋਂ ਹੰਸ ਰਾਜ ਜੋਸਨ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਮਲੋਟ (ਰਾਖਵਾਂ) ਤੋਂ ਹਰਪ੍ਰੀਤ ਸਿੰਘ ਕੋਟਭਾਈ, ਮੁਕਤਸਰ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ, ਜੈਤੋਂ (ਰਾਖਵਾਂ) ਤੋਂ ਸੂਬਾ ਸਿੰਘ ਬਾਦਲ, ਭੁੱਚੋ ਮੰਡੀ (ਰਾਖਵਾਂ) ਤੋਂ ਦਰਸ਼ਨ ਸਿੰਘ ਕੋਟਫੱਤਾ, ਬਠਿੰਡਾ (ਰਾਖਵਾਂ) ਸਰੂਪ ਚੰਦ ਸਿੰਗਲਾ, ਬਠਿੰਡਾ ਦਿਹਾਤੀ (ਰਾਖਵਾਂ) ਪ੍ਰਕਾਸ਼ ਸਿੰਘ ਭੱਟੀ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਮਾਨਸਾ ਤੋਂ ਪ੍ਰੇਮ ਕੁਮਾਰ, ਦਿੜ੍ਹਬਾ (ਰਾਖਵਾਂ) ਤੋਂ ਗੁਲਜ਼ਾਰ ਸਿੰਘ ਗੁਲਜਾਰੀ, ਭਦੌੜ (ਰਾਖਵਾਂ) ਤੋਂ ਸਤਨਾਮ ਸਿੰਘ ਰਾਹੀ, ਬਰਨਾਲਾ ਤੋਂ ਕੁਲਵੰਤ ਸਿੰਘ ਕੰਤਾ, ਅਮਰਗੜ੍ਹ ਤੋਂ ਇਕਬਾਲ ਸਿੰਘ ਝੂੰਦਾ, ਨਾਭਾ (ਰਾਖਵਾਂ) ਤੋਂ ਕਬੀਰ ਦਾਸ ਨਾਭਾ, ਡੇਰਾਬੱਸੀ ਤੋਂ ਐਨ.ਕੇ.ਸ਼ਰਮਾ ਡੇਰਾਬਸੀ, ਸਨੌਰ ਤੋਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸ਼ੁਤਰਾਣਾ (ਰਾਖਵਾਂ) ਤੋਂ ਬੀਬੀ ਵਨਿੰਦਰ ਕੌਰ ਲੂੰਬਾ ਦਾ ਨਾਮ ਸ਼ਾਮਲ ਹੈ।

 

Check Also

ਆਮ ਆਦਮੀ ਪਾਰਟੀ ਪੰਜਾਬ ’ਚ ਬਦਲ ਸਕਦੀ ਹੈ ਆਪਣੇ ਉਮੀਦਵਾਰ : ਸੁਨੀਲ ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ …