ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਚੱਲਦਿਆਂ ਸਿੰਘੂ ਬਾਰਡਰ ਦਾ ਰਸਤਾ ਖੁੱਲ੍ਹਵਾਉਣ ਦੇ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਹੋਈ।
ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨ ਲਈ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ। ਇਸ ਵਿੱਚ ਡੀਜੀਪੀ, ਏਡੀਜੀਪੀ (ਲਾਅ ਐਂਡ ਆਰਡਰ) ਅਤੇ ਹੋਰ ਅਧਿਕਾਰੀ ਸ਼ਾਮਲ ਹਨ। ਇਹ ਕਮੇਟੀ ਕਿਸਾਨਾਂ ਨਾਲ ਗੱਲ ਕਰਕੇ ਰਸਤਾ ਖੁੱਲ੍ਹਵਾਉਣ ਦਾ ਉਪਰਾਲਾ ਕਰੇਗੀ।
ਗ੍ਰਹਿ ਮੰਤਰੀ ਅਨਿਲ ਵਿੱਜ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਮੋਨਿਕਾ ਅਗਰਵਾਲ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸਿੰਘੂ ਬਾਰਡਰ ਨੂੰ ਇਕ ਪਾਸੇ ਤੋਂ ਖੁੱਲ੍ਹਵਾਉਣ ਦੀ ਮੰਗ ਕੀਤੀ ਸੀ। ਮੰਗਲਵਾਰ ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ ਸੋਨੀਪਤ ਦੇ ਡਿਪਟੀ ਕਮਿਸ਼ਨਰ ਨੇ ਕਿਸਾਨ ਜਥੇਬੰਦੀਆਂ ਨਾਲ ਗੱਲ ਕਰ ਕੇ ਰਾਹ ਖੋਲ੍ਹਣ ਦੀ ਅਪੀਲ ਕੀਤੀ ਸੀ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …