1.8 C
Toronto
Thursday, November 27, 2025
spot_img
Homeਪੰਜਾਬਬਾਬੇ ਨਾਨਕ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਬਾਬੇ ਨਾਨਕ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦਾ 534ਵਾਂ ਵਿਆਹ ਪੁਰਬ ਸੰਗਤ ਨੇ ਬਟਾਲਾ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ। ਮਾਤਾ ਸੁਲੱਖਣੀ ਦੇ ਘਰ ਰੂਪੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਹੀ ਸੰਪੂਰਨ ਹੋਇਆ। ਸਥਾਨਕ ਵਾਸੀਆਂ ਨੇ ਨਗਰ ਕੀਰਤਨ ‘ਚ ਸ਼ਾਮਲ ਸੰਗਤ ਲਈ ਲੰਗਰ ਲਗਾਏ ਸਨ। ਵੱਖ-ਵੱਖ ਗਤਕਾ ਅਤੇ ਬੈਂਡ ਪਾਰਟੀਆਂ ਨੇ ਹੈਰਤਅੰਗੇਜ਼ ਕਰਤੱਬ ਦਿਖਾਏ। ਵੱਡੀ ਗਿਣਤੀ ਸੰਗਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸਤਕਰਤਾਰੀਆ ਵਿਖੇ ਨਤਸਮਤਕ ਹੋਈ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਕੰਧ ਸਾਹਿਬ ਬਟਾਲਾ ਵਿਖੇ ਬਾਬੇ ਨਾਨਕ ਦਾ ਵਿਆਹ ਪੁਰਬ ਮਨਾਇਆ ਗਿਆ।

RELATED ARTICLES
POPULAR POSTS