Breaking News
Home / ਭਾਰਤ / ਰੂਸ ਦੀ ਯੂਨੀਵਰਸਿਟੀ ’ਚ ਗੋਲੀਬਾਰੀ ਦੌਰਾਨ 8 ਮੌਤਾਂ

ਰੂਸ ਦੀ ਯੂਨੀਵਰਸਿਟੀ ’ਚ ਗੋਲੀਬਾਰੀ ਦੌਰਾਨ 8 ਮੌਤਾਂ

ਜਾਨ ਬਚਾਉਣ ਲਈ ਪਹਿਲੀ ਮੰਜ਼ਿਲ ਦੀ ਖਿੜਕੀ ’ਚੋਂ ਵਿਦਿਆਰਥੀਆਂ ਨੇ ਮਾਰ ਦਿੱਤੀਆਂ ਛਾਲਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਇਸ ਗੋਲੀਬਾਰੀ ਵਿਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ 19 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਜਾਣਕਾਰੀ ਮਿਲੀ ਹੈ ਕਿ ਗੋਲੀ ਚਲਾਉਣ ਵਾਲੇ ਬੰਦੂਕਧਾਰੀ ਨੂੰ ਸੁਰੱਖਿਆ ਬਲਾਂ ਨੇ ਮਾਰ ਦਿੱਤਾ। ਹਮਲਾਵਰ ਦੀ ਪਹਿਚਾਣ ਤਿਮੂਰ ਬੇਕਮਾਂ ਸੁਰੋਵ ਵਜੋਂ ਹੋਈ ਹੈ, ਹਾਲਾਂਕਿ ਇਸ ਗੋਲੀਬਾਰੀ ਪਿੱਛੇ ਕੀ ਮਕਸਦ ਸੀ, ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਹ ਖਬਰ ਵੀ ਸਾਹਮਣੇ ਆ ਰਹੀ ਹੈ ਕਿ ਕਈ ਵਿਦਿਆਰਥੀਆਂ ਨੇ ਜਾਨਾਂ ਬਚਾਉਣ ਨਹੀ ਯੂਨੀਵਰਸਿਟੀ ਦੀ ਪਹਿਲੀ ਮੰਜ਼ਿਲ ਦੀਆਂ ਖਿੜਕੀਆਂ ਵਿਚੋਂ ਛਾਲਾਂ ਮਾਰ ਦਿੱਤੀਆਂ। ਰੂਸ ਦੀਆਂ ਜਾਂਚ ਏਜੰਸੀਆਂ ਨੇ ਇਸ ਅਪਰਾਧ ਨੂੰ ਗੰਭੀਰ ਦੱਸਿਆ ਹੈ ਅਤੇ ਹਮਲਾਵਰ ਪੇਰਮ ਯੂਨੀਵਰਸਿਟੀ ਦਾ ਹੀ ਵਿਦਿਆਰਥੀ ਸੀ।

 

Check Also

‘ਇੰਡੀਆ’ ਗੱਠਜੋੜ ਵੱਲੋਂ ਦਿੱਲੀ ਵਿੱਚ ਮਹਾ ਰੈਲੀ 31 ਨੂੰ

ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਇਕਜੁੱਟ ਹੋਈ ਵਿਰੋਧੀ ਧਿਰ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰ ‘ਇੰਡੀਆ’ …