13.5 C
Toronto
Monday, October 12, 2026
spot_img
Homeਭਾਰਤਲੋੜਵੰਦਾਂ ਦੀ ਮੱਦਦ ਕਰਦਾ ਰਹਾਂਗਾ : ਸੋਨੂੰ ਸੂਦ

ਲੋੜਵੰਦਾਂ ਦੀ ਮੱਦਦ ਕਰਦਾ ਰਹਾਂਗਾ : ਸੋਨੂੰ ਸੂਦ

ਲੋੜਵੰਦਾਂ ਦੀ ਮੱਦਦ ਕਰਦਾ ਰਹਾਂਗਾ : ਸੋਨੂੰ ਸੂਦਮੁੰਬਈ/ਬਿਊਰੋ ਨਿਊਜ਼
ਫਿਲਮ ਅਦਾਕਾਰ ਸੋਨੂੰ ਸੂਦ ਦੇ ਘਰ ਅਤੇ ਦਫਤਰਾਂ ’ਤੇ ਇਨਕਮ ਟੈਕਸ ਵਿਭਾਗ ਦਾ ਸਰਵੇਖਣ ਅਜੇ ਵੀ ਜਾਰੀ ਹੈ। ਇਸ ਦੇ ਚੱਲਦਿਆਂ ਸੋਨੂੰ ਸੂਦ ਨੇ ਕਿਹਾ ਕਿ ਉਹ ਲੋੜਵੰਦਾਂ ਦੀ ਮੱਦਦ ਕਰਦੇ ਰਹਿਣਗੇ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਤੁਹਾਨੂੰ ਹਰ ਵਾਰ ਆਪਣੀ ਕਹਾਣੀ ਦੱਸਣ ਦੀ ਜ਼ਰੂਰਤ ਨਹੀਂ ਪੈਂਦੀ ਅਤੇ ਸਮਾਂ ਖੁਦ ਇਸ ਨੂੰ ਦੱਸ ਦਿੰਦਾ ਹੈ। ਸੋਨੂੰ ਸੂਦ ਨੇ ਕਿਹਾ ਕਿ ਉਹ ਆਪਣੀ ਸਮਰੱਥਾ ਮੁਤਾਬਕ ਭਾਰਤ ਵਿਚ ਲੋਕਾਂ ਦੀ ਸੇਵਾ ਕਰਨ ਦਾ ਸੰਕਲਪ ਲੈ ਚੁੱਕਾ ਹੈ। ਸੋਨੂੰ ਸੂਦ ਨੇ ਕਿਹਾ ਕਿ ਉਹ ਇੰਤਜ਼ਾਰ ਕਰ ਰਿਹਾ ਹੈ ਕਿ ਉਨ੍ਹਾਂ ਦੀ ਫਾਊਂਡੇਸ਼ਨ ਵਿਚ ਜਮ੍ਹਾਂ ਪੈਸਿਆਂ ਦੀ ਆਖਰੀ ਕਿਸ਼ਤ ਤੱਕ ਕਿਸੇ ਵੀ ਤਰ੍ਹਾਂ ਲੋੜਵੰਦਾਂ ਦੀ ਮੱਦਦ ਕਰ ਸਕੇ। ਸੋਨੂੰ ਸੂਦ ਨੇ ਦੱਸਿਆ ਕਿ ਉਨ੍ਹਾਂ ਵੱਡੀਆਂ-ਵੱਡੀਆਂ ਕੰਪਨੀਆਂ ਨੂੰ ਕਿਹਾ ਕਿ ਉਹ ਮੈਨੂੰ ਫੀਸ ਦੇਣ ਦੀ ਬਜਾਏ ਲੋਕਾਂ ਦੀ ਭਲਾਈ ਕਰਨ। ਜ਼ਿਕਰਯੋਗ ਹੈ ਕਿ ਲੌਕਡਾਊਨ ਦੌਰਾਨ ਮੋਗਾ ਨਾਲ ਸਬੰਧਤ ਸੋਨੂੰ ਸੂਦ ਨੇ ਆਪਣੇ ਖਰਚੇ ’ਤੇ ਪਰਵਾਸੀ ਕਾਮਿਆਂ ਨੂੰ ਉਨ੍ਹਾਂ ਦੇ ਘਰੀਂ ਪਹੁੰਚਾਇਆ ਤੇ ਉਨ੍ਹਾਂ ਨੂੰ ਖਾਣ-ਪੀਣ ਦੀਆਂ ਵਸਤਾਂ ਵੀ ਮੁਹੱਈਆ ਕਰਵਾਈਆਂ ਸਨ। ਇਸ ਕਰਕੇ ਸੋਨੂੰ ਸੂਦ ਦੀ ਉਦੋਂ ਤੋਂ ਹੀ ਬਹੁਤ ਸ਼ਲਾਘਾ ਹੋ ਰਹੀ ਹੈ।

RELATED ARTICLES

POPULAR POSTS