ਚੰਡੀਗੜ੍ਹ/ਬਿਊਰੋ ਨਿਊਜ਼
ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇਅ ਪਲੱਸ 113% ਡੀ.ਏ. ਉੱਤੇ ਹੋਵੇਗਾ। ਇਸੇ ਦੌਰਾਨ ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ। ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਆਸ ਅਤੇ ਵਿਸ਼ਵਾਸ ਦੀ ਰਾਜਨੀਤੀ ਨੂੰ ਹੁਲਾਰਾ ਮਿਲਿਆ ਹੈ। ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਨਾਲ ਹੁਣ ਪੰਜਾਬ ’ਚ ਹੜਤਾਲਾਂ ਕਰ ਰਹੇ ਕਰਮਚਾਰੀਆਂ ਨੂੰ ਵੀ ਆਸ ਦੀ ਕਿਰਨ ਦਿਖਾਈ ਦੇਣ ਲੱਗੀ ਹੈ। ਧਿਆਨ ਰਹੇ ਕਿ ਚੰਨੀ ਨੇ ਹੜਤਾਲਾਂ ਕਰ ਰਹੇ ਕਾਮਿਆਂ ਨੂੰ ਅਪੀਲ ਵੀ ਕੀਤੀ ਕਿ ਉਹ ਸਾਰੇ ਆਪੋ-ਆਪਣੇ ਕੰਮਾਂ ’ਤੇ ਪਰਤ ਆਉਣ।
Home / ਪੰਜਾਬ / ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦਾ ਨੋਟੀਫਿਕੇਸ਼ਨ ਜਾਰੀ
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …