9.4 C
Toronto
Friday, November 7, 2025
spot_img
Homeਭਾਰਤਵਿਧਾਨ ਸਭਾ ਚੋਣਾਂ ਮੌਕੇ ਪੰਜਾਬ ’ਚ ਚੰਨੀ ਮੁੱਖ ਮੰਤਰੀ ਵਜੋਂ ਅਤੇ ਸਿੱਧੂ...

ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ’ਚ ਚੰਨੀ ਮੁੱਖ ਮੰਤਰੀ ਵਜੋਂ ਅਤੇ ਸਿੱਧੂ ਪ੍ਰਧਾਨ ਵਜੋਂ ਹੋਣਗੇ ਚਿਹਰਾ : ਰਣਦੀਪ ਸੂਰਜੇਵਾਲਾ

ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਨੇ ਆਪਣੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਕਥਿਤ ਬਿਆਨ ਕਾਰਨ ਖੜ੍ਹੇ ਹੋਏ ਵਿਵਾਦ ਦੇ ਮੱਦੇਨਜ਼ਰ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਅਤੇ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪਾਰਟੀ ਦਾ ਚਿਹਰਾ ਹੋਣਗੇ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਆਸ ਪ੍ਰਗਟਾਈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸ਼ੀਰਵਾਦ ਇਸ ਨਵੀਂ ਸਰਕਾਰ ਨੂੰ ਮਿਲਦਾ ਰਹੇਗਾ। ਰਾਵਤ ਦੇ ਬਿਆਨ ਸਬੰਧੀ ਸੁਰਜੇਵਾਲਾ ਨੇ ਕਿਹਾ ਕਿ ਉਨ੍ਹਾਂ ਹਰੀਸ਼ ਰਾਵਤ ਨਾਲ ਵੀ ਗੱਲ ਕੀਤੀ ਹੈ ਅਤੇ ਕਈ ਦੋਸਤ ਉਨ੍ਹਾਂ ਦੀ ਗੱਲ ਨੂੰ ਜਾਣੇ-ਅਣਜਾਣੇ ਸਹੀ ਨਜ਼ਰੀਏ ਨਾਲ ਨਹੀਂ ਦੇਖ ਸਕੇ। ਸੂਰਜੇਵਾਲਾ ਨੇ ਕਿਹਾ ਕਿ ਮੈਂ ਫਿਰ ਦੁਹਰਾਉਂਦਾ ਹਾਂ ਕਿ ਸਾਡੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸਿੱਧੂ ਹਨ। ਇਹ ਦੋਵੇਂ ਆਮ ਵਰਕਰਾਂ ਨਾਲ ਮਿਲ ਕੇ ਚੋਣਾਂ ਲੜਨਗੇ ਅਤੇ ਕਾਂਗਰਸ ਦੀ ਮੁੜ ਤੋਂ ਸਰਕਾਰ ਬਣੇਗੀ।

RELATED ARTICLES
POPULAR POSTS