ਕਿਹਾ, ਇਹ ਚੰਨੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ’ਚ ਦੁਬਾਰਾ ਕਲੇਸ਼ ਦੀ ਸ਼ੁਰੂਆਤ ਹੁੰਦੀ ਨਜ਼ਰੀਂ ਪੈ ਰਹੀ ਹੈ। ਕੈਪਟਨ ਅਮਰਿੰਦਰ ਦੇ ਅਸਤੀਫ਼ੇ ਤੇ ਚਰਨਜੀਤ ਸਿੰਘ ਚੰਨੀ ਦੇ ਨਵੇਂ ਮੁੱਖ ਮੰਤਰੀ ਚੁਣੇ ਜਾਣ ਤੋਂ ਬਾਅਦ ਆਹਲਾ ਕਮਾਨ ਨੂੰ ਉਮੀਦ ਸੀ ਕਿ ਮਾਮਲਾ ਸ਼ਾਂਤ ਹੋ ਗਿਆ ਹੈ ਪਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਇਕ ਟਵੀਟ ਕਰਕੇ ਵਿਵਾਦ ਛੇੜ ਦਿੱਤਾ। ਜਾਖੜ ਨੇ ਟਵੀਟ ਕਰਕੇ ਹਰੀਸ਼ ਰਾਵਤ ਦੇ ਪੰਜਾਬ ’ਚ ਅਗਲੀਆਂ ਚੋਣਾਂ ਨਵਜੋਤ ਸਿੰਘ ਸਿੱਧੂ ਦੀ ਅਗਵਾਈ ’ਚ ਲੜਨ ਦੇ ਬਿਆਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਰੂਪ ’ਚ ਚੰਨੀ ਦੇ ਸਹੁੰ ਚੁੱਕਣ ਵਾਲੇ ਦਿਨ ਹੀ ਰਾਵਤ ਦਾ ਇਹ ਬਿਆਨ ਹੈਰਾਨ ਕਰਨ ਵਾਲਾ ਹੈ। ਇਹ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਸੰਭਾਵਨਾ ਹੈ, ਨਾਲ ਹੀ ਉਨ੍ਹਾਂ ਦੀ ਚੋਣ ਨੂੰ ਵੀ ਨਕਾਰਦਾ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਲਾਂਭੇ ਕਰਨ ਤੋਂ ਲੈ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤਕ ਸਿੱਧੂ ਦੀ ਭੂਮਿਕਾ ਮਹੱਤਵਪੂਰਨ ਰਹੀ ਹੈ। ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਸਾਫ਼ ਕਰ ਦਿੱਤਾ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਹੀ ਪਾਰਟੀ ਦਾ ਚਿਹਰਾ ਹੋਣਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …