Breaking News
Home / ਪੰਜਾਬ / ਚੰਨੀ ਨੇ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ

ਚੰਨੀ ਨੇ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ

ਮੁੱਖ ਮੰਤਰੀ ਨੇ ਰੇਤ ਮਾਫੀਆ ਤੇ ਬੇਈਮਾਨ ਅਫਸਰਾਂ ਨੂੰ ਵੀ ਦਿੱਤੀ ਚਿਤਾਵਨੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਵੀ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਵਾਦਤ ਖੇਤੀ ਕਾਨੂੰਨ ਵਾਪਸ ਲਏ ਜਾਣ। ਇਸੇ ਦੌਰਾਨ ਮੁੱਖ ਮੰਤਰੀ ਨੇ ਰੇਤ ਮਾਫੀਆ ਅਤੇ ਬੇਈਮਾਨ ਅਫਸਰਾਂ ਨੂੰ ਵੀ ਚਿਤਾਵਨੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਥਾਣਿਆਂ ਵਿਚ ਵੀ ਹਰੇਕ ਵਿਅਕਤੀ ਨੂੰ ਇਨਸਾਫ ਮਿਲੇਗਾ। ਚੰਨੀ ਨੇ ਸਾਰੇ ਕਰਮਚਾਰੀਆਂ ਨੂੰ ਹੜਤਾਲਾਂ ਬੰਦ ਕਰਕੇ ਆਪਣੇ ਕੰਮਾਂ ’ਤੇ ਆਉਣ ਦੀ ਅਪੀਲ ਕੀਤੀ ਹੈ। ਚੰਨੀ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਰਹਿੰਦੇ ਗਰੀਬ ਪਰਿਵਾਰਾਂ ਦਾ ਪਾਣੀ ਦਾ ਬਿੱਲ ਵੀ ਮੁਆਫ ਕੀਤਾ ਜਾਵੇਗਾ ਅਤੇ ਕਿਸੇ ਵੀ ਗਰੀਬ ਵਿਅਕਤੀ ਦਾ ਪਾਣੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਚੰਨੀ ਨੇ ਕਿਹਾ ਕਿ ਜਿਹੜੇ ਚੋਣ ਵਾਅਦੇ ਅਜੇ ਤੱਕ ਪੂਰੀ ਨਹੀਂ ਹੋਏ, ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਧਿਆਨ ਰਹੇ ਕਿ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰੈਸ ਕਾਨਫਰੰਸ ਵੀ ਕੀਤੀ ਅਤੇ ਉਹ ਭਾਵੁਕ ਵੀ ਹੋ ਗਏ।

 

Check Also

ਪੰਜਾਬ ਪੁਲਿਸ ਨੇ ਇੰਟਰ ਸਟੇਟ ਸਾਈਬਰ ਗਿਰੋਹ ਫੜਿਆ

ਅਸਾਮ ਪੁਲਿਸ ਦੀ ਮੱਦਦ ਨਾਲ ਚਲਾਇਆ ਗਿਆ ਸੀ ਇਹ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਦੀ ਪੁਲਿਸ …