4.3 C
Toronto
Wednesday, October 29, 2025
spot_img
Homeਭਾਰਤਪੰਜਾਬ ’ਚ ਕਾਂਗਰਸ ਦੇ ਦਲਿਤ ਕਾਰਡ ’ਤੇ ਮਾਇਆਵਤੀ ਦਾ ਨਿਸ਼ਾਨਾ

ਪੰਜਾਬ ’ਚ ਕਾਂਗਰਸ ਦੇ ਦਲਿਤ ਕਾਰਡ ’ਤੇ ਮਾਇਆਵਤੀ ਦਾ ਨਿਸ਼ਾਨਾ

ਬੋਲੀ, ਚੰਨੀ ਨੂੰ ਘੱਟ ਸਮੇਂ ਲਈ ਮੁੱਖ ਮੰਤਰੀ ਬਣਾਇਆ, ਚੁਣਾਵੀ ਚਿਹਰਾ ਤਾਂ ਹੈ ਗੈਰ ਦਲਿਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਚ ਦਲਿਤ ਭਾਈਚਾਰੇ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਇਸ ਨੂੰ ਚੋਣ ਸਟੰਟ ਕਰਾਰ ਦਿੱਤਾ। ਮਾਇਆਵਤੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਹੋਣ ਕਰਕੇ ਕਾਂਗਰਸ ਕਾਫੀ ਘਬਰਾਈ ਹੋਈ ਹੈ, ਇਸ ਵਾਸਤੇ ਉਸ ਨੇ ਅਜਿਹਾ ਕੀਤਾ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿਚ ਦਲਿਤ ਭਾਈਚਾਰੇ ਦੇ ਵਿਅਕਤੀ ਨੂੰ ਮੁੱਖ ਮੰਤਰੀ ਬਣਾਉਣਾ ਚੋਣ ਸਟੰਟ ਹੈ, ਇਸ ਤੋਂ ਬਿਨਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਵੱਲੋਂ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਗੈਰ-ਦਲਿਤ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ, ਜਿਸ ਤੋਂ ਇਹ ਸਪੱਸ਼ਟ ਹੈ ਕਿ ਕਾਂਗਰਸ ਦੀ ਦਲਿਤਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ। ਮਾਇਆਵਤੀ ਨੇ ਕਿਹਾ ਕਿ ਕਾਂਗਰਸ ਦੇ ਦੋਹਰੇ ਚਰਿੱਤਰ ਤੋਂ ਦਲਿਤ ਭਾਈਚਾਰੇ ਨੂੰ ਸੁਚੇਤ ਰਹਿਣਾ ਚਾਹੀਦਾ ਹੈ।

RELATED ARTICLES
POPULAR POSTS