Breaking News
Home / ਪੰਜਾਬ / ਚਰਨਜੀਤ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਚਰਨਜੀਤ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਰੰਧਾਵਾ ਤੇ ਸੋਨੀ ਬਣਾਏ ਗਏ ਡਿਪਟੀ ਸੀਐਮ
ਚੰਡੀਗੜ੍ਹ/ਬਿਊਰੋ ਨਿਊਜ਼
ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਪਹੁੰਚ ਕੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ ਹੈ ਜੋ ਕਿ ਉਪ ਮੁੱਖ ਮੰਤਰੀ ਬਣਾਏ ਗਏ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਵਿਧਾਇਕ ਵੀ ਹਾਜ਼ਰ ਸਨ। ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਵਾਰ ਕਿਸੇ ਦਲਿਤ ਆਗੂ ਨੂੰ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਠਾਇਆ ਗਿਆ ਹੈ। ਇਸ ਤੋਂ ਪਹਿਲਾਂ ਚੰਨੀ ਕੈਪਟਨ ਅਮਰਿੰਦਰ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਸਹੁੰ ਚੁੱਕ ਸਮਾਗਮ ਦੌਰਾਨ ਰਾਹੁਲ ਗਾਂਧੀ ਪਹੁੰਚੇ ਅਤੇ ਉਨ੍ਹਾਂ ਤਿੰਨੋਂ ਆਗੂਆਂ ਨੂੰ ਵਧਾਈ ਦਿੱਤੀ। ਧਿਆਨ ਰਹੇ ਕਿ ਅਪਮਾਨਿਤ ਹੋ ਕੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਲਈ ਮਜਬੂਰ ਹੋਏ ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕ ਸਮਾਗਮ ਵਿਚ ਹਾਜ਼ਰ ਨਹੀਂ ਹੋਏ। ਇਸੇ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਚੰਨੀ ਨੂੰ ਵਧਾਈ ਦਿੱਤੀ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …