-8.7 C
Toronto
Monday, January 5, 2026
spot_img
Homeਭਾਰਤਜੰਮੂ ’ਚ ਭਾਰਤੀ ਫੌਜ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ

ਜੰਮੂ ’ਚ ਭਾਰਤੀ ਫੌਜ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ

ਪਾਇਲਟ ਅਤੇ ਕੋ-ਪਾਇਲਟ ਦੀ ਹੋਈ ਮੌਤ, ਖਰਾਬ ਮੌਸਮ ਦੇ ਚਲਦਿਆਂ ਵਾਪਰਿਆ ਹਾਦਸਾ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਦੇ ਊਧਮਪੁਰ ਜ਼ਿਲ੍ਹੇ ਵਿਚ ਭਾਰਤੀ ਫੌਜ ਦਾ ਇਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਇਸ ਘਟਨਾ ਵਿਚ ਪਾਇਲਟ ਅਤੇ ਕੋ-ਪਾਇਲਟ ਦੀ ਮੌਤ ਹੋ ਗਈ ਹੈ। ਪਟਨੀਟਾਪ ਇਲਾਕੇ ਦੇ ਕੋਲ ਖਰਾਬ ਮੌਸਮ ਦੇ ਚਲਦਿਆਂ ਇਹ ਹਾਦਸਾ ਵਾਪਰਿਆ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਊਧਮਪੁਰ ਦੇ ਪਟਨੀਟਾਪ ਇਲਾਕੇ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਦਿੱਤੀ, ਅਸੀਂ ਉਥੇ ਜਾਂਚ ਲਈ ਪੁਲਿਸ ਟੀਮ ਨੂੰ ਭੇਜ ਦਿੱਤਾ ਹੈ। ਪੁਲਿਸ ਟੀਮ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਘਟਨਾ ਦਾ ਮੁੱਖਕਾਰਨ ਇਲਾਕੇ ਵਿਚ ਹੋ ਰਹੀ ਭਾਰੀ ਬਾਰਿਸ਼ ਅਤੇ ਧੁੰਦ ਨੂੰ ਦੱਸਿਆ ਜਾ ਰਿਹਾ ਹੈ। ਫਿਲਹਾਲ ਰੈਸਕਿਊ ਆਪਰੇਸ਼ਨ ਜਾਰੀ ਹੈ।

 

RELATED ARTICLES
POPULAR POSTS