ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਵਲੋਂ ਆਉਂਦੀ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਬੰਦ ਸ਼ਾਂਤੀਪੂਰਨ ਹੋਵੇਗਾ। ਕਿਸਾਨਾਂ ਦਾ ਇਹ ਭਾਰਤ ਬੰਦ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਹੈ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਪਾਸ ਹੋਇਆਂ ਨੂੰ ਇਕ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ। ਧਿਆਨ ਰਹੇ ਕਿ ਕਿਸਾਨ ਇਨ੍ਹਾਂ ਕਾਨੂੰਨਾਂ ਖਿਲਾਫ਼ ਦਿੱਲੀ ਨਾਲ ਲਗਦੀਆਂ ਸਰਹੱਦਾਂ ’ਤੇ ਕਰੀਬ ਇਕ ਸਾਲ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ 27 ਸਤੰਬਰ ਨੂੰ ਭਾਰਤ ਬੰਦ ਸਵੇਰੇ 6 ਵਜੇ ਤੋਂ ਸ਼ੁਰੂ ਹੋਵੇਗਾ ਤੇ ਇਹ ਸ਼ਾਮ ਚਾਰ ਵਜੇ ਤਕ ਜਾਰੀ ਰਹੇਗਾ। ਇਸ ਦੌਰਾਨ ਆਵਾਜਾਈ ’ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਰਹੇਗੀ। ਕੇਂਦਰ ਅਤੇ ਸੂਬਾ ਸਰਕਾਰ ਦੇ ਦਫ਼ਤਰਾਂ, ਬਾਜ਼ਾਰਾਂ, ਦੁਕਾਨਾਂ, ਕਾਰਖਾਨਿਆਂ, ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਧਿਆਨ ਰਹੇ ਕਿ ਭਾਰਤ ਬੰਦ ਦੌਰਾਨ ਐਂਬੂਲੈਂਸ ਤੇ ਫਾਇਰ ਬਿ੍ਰਗੇਡ ਸੇਵਾਵਾਂ ਸਮੇਤ ਹੋਰ ਐਮਰਜੈਂਸੀ ਸੇਵਾਵਾਂ ਦੀ ਇਜਾਜ਼ਤ ਹੋਵੇਗੀ।
Home / ਪੰਜਾਬ / ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ 27 ਸਤੰਬਰ ਨੂੰ ਭਾਰਤ ਬੰਦ ਕਿਸਾਨ ਆਗੂੁਆਂ ਨੇ ਕਿਹਾ, ਭਾਰਤ ਬੰਦ ਰਹੇਗਾ ਸ਼ਾਂਤੀਪੂਰਨ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …