Breaking News
Home / ਭਾਰਤ / ਬਿ੍ਰਟੇਨ ’ਚ ਕੋਵੀਸ਼ੀਲਡ ਵੈਕਸੀਨ ਨੂੰ ਮਨਜੂਰੀ

ਬਿ੍ਰਟੇਨ ’ਚ ਕੋਵੀਸ਼ੀਲਡ ਵੈਕਸੀਨ ਨੂੰ ਮਨਜੂਰੀ

ਸਾਨੂੰ ਭਾਰਤ ਦੇ ਵੈਕਸੀਨੇਸ਼ਨ ਸਰਟੀਫਿਕੇਟ ’ਤੇ ਭਰੋਸਾ ਨਹੀਂ : ਯੂ.ਕੇ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿ੍ਰਟੇਨ ਨੇ ਆਖਰਕਾਰ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਬਣਾਈ ਗਈ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜੂਰੀ ਦੇ ਦਿੱਤੀ ਹੈ। ਪਰ ਅਜੇ ਵੀ ਬਿ੍ਰਟੇਨ ਜਾਣ ਵਾਲੇ ਭਾਰਤੀਆਂ ਲਈ ਇਕਾਂਤਵਾਸ ਵਿਚ ਰਹਿਣਾ ਜ਼ਰੂਰੀ ਹੋਵੇਗਾ। ਕੋਵੀਸ਼ੀਲਡ ਵੈਕਸੀਨ ਨੂੰ ਬਿ੍ਰਟੇਨ ਵਿਚ ਮਨਜੂਰੀ ਮਿਲਣ ਤੋਂ ਬਾਅਦ ਭਾਰਤੀਆਂ ਨੂੰ ਇਸ ਛੋਟ ਤੋਂ ਬਾਹਰ ਰੱਖਿਆ ਗਿਆ ਹੈ। ਵੈਕਸੀਨ ਦੇ ਦੋਵੇਂ ਡੋਜ਼ ਲਗਵਾ ਚੁੱਕੇ ਭਾਰਤੀਆਂ ਨੂੰ ਬਿ੍ਰਟੇਨ ਪਹੁੰਚਣ ’ਤੇ ਹੁਣ ਵੀ 10 ਦਿਨ ਇਕਾਂਤਵਾਸ ’ਚ ਰਹਿਣਾ ਪਵੇਗਾ ਅਤੇ ਟੈਸਟ ਵੀ ਕਰਾਉਣੇ ਪੈਣਗੇ। ਭਾਰਤੀ ਨਾਗਰਿਕਾਂ ਵਲੋਂ ਬਿ੍ਰਟੇਨ ਦੇ ਇਸ ਫੈਸਲੇ ਨੂੰ ਨਸਲੀ ਦੱਸਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਬਿ੍ਰਟੇਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਵੀਸ਼ੀਲਡ ਵੈਕਸੀਨ ਲਗਵਾਉਣ ਵਾਲਿਆਂ ਤੋਂ ਕੋਈ ਪਰੇਸ਼ਾਨੀ ਨਹੀਂ ਹੈ, ਪਰ ਭਾਰਤ ਦੇ ਵੈਕਸੀਨੇਸ਼ਨ ਸਰਟੀਫਿਕੇਟ ’ਤੇ ਭਰੋਸਾ ਨਹੀਂ ਕਰ ਸਕਦੇ।

 

Check Also

ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਬਣਾਈ ਤਿੰਨ ਮੈਂਬਰੀ ਕਮੇਟੀ

ਸੂਰਜੇਵਾਲਾ ਨੇ ਫੈਸਲੇ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਇਜ਼ਰਾਇਲੀ ਸਪਾਈਵੇਅਰ ‘ਪੈਗਾਸਸ’ …