ਹੁਣ ਕਿਹਾ, ਮੇਰੇ ਕੋਲੋਂ ਫਾਲਤੂ ਸਵਾਲ ਨਾ ਪੁੱਛੋ
ਜਲੰਧਰ/ਬਿਊਰੋ ਨਿਊਜ਼
ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਦੇ ਹੀ ਪੰਜਾਬ ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਵੀ ਸੁਰ ਬਦਲ ਗਏ ਹਨ ਅਤੇ ਉਨ੍ਹਾਂ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਵਧਾਈਆਂ ਵੀ ਦਿੱਤੀਆਂ। ਚੰਨੀ ਦੇ ਖਿਲਾਫ ਮੀ-ਟੂ ਮਾਮਲੇ ’ਚ ਮਨੀਸ਼ਾ ਗੁਲਾਟੀ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਜਲੰਧਰ ’ਚ ਜਦੋਂ ਮੀਡੀਆ ਨੇ ਉਨ੍ਹਾਂ ਕੋਲੋਂ ਪੁੱਛਿਆ ਕਿ ਮੀ-ਟੂ ਮਾਮਲੇ ਬਾਰੇ ਤੁਸੀਂ ਕੀ ਕਹੋਗੇ ਤਾਂ ਉਹ ਇਹ ਕਹਿ ਕੇ ਚਲੇ ਗਏ ਕਿ ਮੇਰੇ ਕੋਲੋਂ ਫਾਲਤੂ ਦੇ ਸਵਾਲ ਨਾ ਪੁੱਛੋ। ਧਿਆਨ ਰਹੇ ਕਿ ਮਨੀਸ਼ਾ ਗੁਲਾਟੀ ਨੇ ਕੈਪਟਨ ਅਮਰਿੰਦਰ ਦੇ ਮੁੱਖ ਮੰਤਰੀ ਹੁੰਦਿਆਂ ਚੰਨੀ ਖਿਲਾਫ ਤਿੱਖੇ ਤੇਵਰ ਦਿਖਾਏ ਸਨ। ਗੁਲਾਟੀ ਨੇ ਕਿਹਾ ਸੀ ਕਿ ਜੇਕਰ ਮੀ ਟੂ ਮਾਮਲੇ ’ਚ ਚੰਨੀ ਖਿਲਾਫ ਕਾਰਵਾਈ ਨਾ ਹੋਈ ਤਾਂ ਉਹ ਧਰਨੇ ’ਤੇ ਬੈਠ ਜਾਣਗੇ। ਜ਼ਿਕਰਯੋਗ ਹੈ ਕਿ ਚੰਨੀ ’ਤੇ 2018 ਵਿਚ ਆਰੋਪ ਲੱਗੇ ਸਨ ਕਿ ਉਸ ਨੇ ਇਕ ਮਹਿਲਾ ਆਈਏਐਸ ਅਫਸਰ ਨੂੰ ਇਤਰਾਜਯੋਗ ਮੈਸੇਜ ਭੇਜੇ ਸਨ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …