Breaking News
Home / ਪੰਜਾਬ / ਪੀਆਰਟੀਸੀ ਦੀਆਂ ਬੱਸਾਂ ’ਤੋਂ ਕੈਪਟਨ ਅਮਰਿੰਦਰ ਦੀਆਂ ਫੋਟੋਆਂ ਹਟਾਉਣ ਦੇ ਨਿਰਦੇਸ਼ ਜਾਰੀ

ਪੀਆਰਟੀਸੀ ਦੀਆਂ ਬੱਸਾਂ ’ਤੋਂ ਕੈਪਟਨ ਅਮਰਿੰਦਰ ਦੀਆਂ ਫੋਟੋਆਂ ਹਟਾਉਣ ਦੇ ਨਿਰਦੇਸ਼ ਜਾਰੀ

ਸਿੱਧੂ ਦਾ ਨੇੜਲਾ ਦਮਨਦੀਪ ਬਣਿਆ ਅੰਮਿ੍ਰਤਸਰ ਇੰਪਰੂਵਮੈਂਟ ਟਰੱਸਟ ਦਾ ਨਵਾਂ ਚੇਅਰਮੈਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ਤੋਂ ਅਹੁਦੇ ਵਾਪਸ ਲੈਣ ਤੋਂ ਬਾਅਦ ਹੁਣ ਪੀਆਰਟੀਸੀ ਦੀਆਂ ਬੱਸਾਂ ਤੋਂ ਕੈਪਟਨ ਅਮਰਿੰਦਰ ਦੀਆਂ ਫੋਟੋਆਂ ਵਾਲੇ ਸਰਕਾਰੀ ਇਸ਼ਤਿਹਾਰਾਂ ਨੂੰ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਪੀਆਰਟੀਸੀ ਦੇ ਡਾਇਰੈਕਟਰ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਸ ਲਈ ਬੇਨਤੀ ਹੈ ਕਿ ਪੀਆਰਟੀਸੀ ਦੀਆਂ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਦੇ ਚਿਹਰੇ ਵਾਲੇ ਪ੍ਰਚਾਰ ਨੂੰ ਤੁਰੰਤ ਹਟਾਉਣ ਲਈ ਸਾਰੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਆਦੇਸ਼ ਦਿੱਤੇ ਜਾਣ। ਉਧਰ ਦੂਜੇ ਪਾਸੇ ਦਮਨਦੀਪ ਸਿੰਘ ਉੱਪਲ ਨੂੰ ਦਿਨੇਸ਼ ਬੱਸੀ ਦੀ ਥਾਂ ’ਤੇ ਅੰਮਿ੍ਰਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਫ਼ਾਦਾਰ ਬੱਸੀ ਨੂੰ ਅੱਜ ਅਹੁਦੇ ਤੋਂ ਹਟਾ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸੀ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਤਾਲਮੇਲ ਨਹੀਂ ਸੀ। ਇਸ ਦੇ ਚੱਲਦਿਆਂ ਚਰਨਜੀਤ ਚੰਨੀ ਨੇ ਬੱਸੀ ਦੀ ਥਾਂ ਸਿੱਧੂ ਦੇ ਕਰੀਬੀ ਸਹਿਯੋਗੀ ਦਮਨਦੀਪ ਨੂੰ ਚੇਅਰਮੈਨ ਲਗਾ ਦਿੱਤਾ।

 

 

Check Also

ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨੂੰ ਕੀਤਾ ਸੁਚੇਤ

ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ …