ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਸ਼ਹੀਦੀ ਸਮਾਰਕਾਂ ’ਤੇ ਝੁਕਾਇਆ ਸੀਸ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓ ਪੀ ਸੋਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਕਈ ਵਿਧਾਇਕ ਵੀ ਸਨ। ਇਸ ਮੌਕੇ ਉਨ੍ਹਾਂ ਜਿੱਥੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ, ਉਥੇ ਹੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਦਾ ਆਨੰਦ ਵੀ ਮਾਣਿਆ। ਸ਼ੋ੍ਰਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਓਪੀ ਸੋਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸਿੱਧਾ ਜਲ੍ਹਿਆਂਵਾਲਾ ਬਾਗ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਦਾ ਕਾਫ਼ਲਾ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਸਥਲ ਲਈ ਰਵਾਨਾ ਹੋ ਗਿਆ। ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਸਥਲ ਵਿਖੇ ਮੁੱਖ ਮੰਤਰੀ ਨੇ ਆਪਣੇ ਨਾਲ ਆਈ ਸਾਰੀ ਟੀਮ ਸਮੇਤ ਮੱਥਾ ਟੇਕਿਆ ਅਤੇ ਪ੍ਰਮਾਤਮਾ ਸ਼ੁਕਰਾਨਾ ਕੀਤਾ। ਅੰਮਿ੍ਰਤਸਰ ਫੇਰੀ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿਖੇ ਪਹੁੰਚੇ। ਉਹ ਡੇਰਾ ਸੱਚਖੰਡ ਬੱਲਾਂ ਵਿਖੇ ਵੀ ਨਤਮਸਤਕ ਹੋਏ। ਇਸ ਤੋਂ ਬਾਅਦ ਚੰਨੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕਲਾਂ ਵਿਖੇ ਪਹੁੰਚੇ। ਉਨ੍ਹਾਂ ਸ਼ਹੀਦਾਂ ਨੂੰ ਸਿਜਦਾ ਕੀਤਾ ਅਤੇ ਕਿਹਾ ਕਿ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਸਾਡੇ ਪ੍ਰੇਰਨਾ ਸਰੋਤ ਹਨ। ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …