Breaking News
Home / ਪੰਜਾਬ / ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ

ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ

ਕਿਹਾ, ਈਰਖਾ ਅਤੇ ਬਦਲੇ ਦੀ ਭਾਵਨਾ ਲਈ ਸਿਆਸਤ ਵਿਚ ਕੋਈ ਥਾਂ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਨੂੰ ਦਰਕਿਨਾਰ ਕਰਦਿਆਂ, ਕਾਂਗਰਸ ਨੇ ਕਿਹਾ ਹੈ ਕਿ ਜੇਕਰ ਕੋਈ ਪਾਰਟੀ ਛੱਡਣਾ ਚਾਹੁੰਦਾ ਹੈ ਤਾਂ ਇਸ ਸਬੰਧੀ ਕਾਂਗਰਸ ਪਾਰਟੀ ਕੁੱਝ ਨਹੀਂ ਕਰ ਸਕਦੀ। ਲੰਘੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਅੱਗੇ ਨਹੀਂ ਆਉਣ ਦੇਣਗੇ ਅਤੇ ਉਨ੍ਹਾਂ ਮੁਕਾਬਲੇ ਕੋਈ ਮਜ਼ਬੂਤ ਉਮੀਦਵਾਰ ਖੜ੍ਹਾ ਕਰਨਗੇ। ਇਸ ਦੇ ਜਵਾਬ ਵਿਚ ਕਾਂਗਰਸੀ ਤਰਜਮਾਨ ਸੁਪਿ੍ਰਆ ਸੀਨੇਤ ਨੇ ਕਿਹਾ ਕਿ ਰਾਜਨੀਤੀ ਵਿਚ ਗੁੱਸੇ, ਈਰਖਾ ਅਤੇ ਬਲਦੇ ਦੀ ਭਾਵਨਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕੁੱਝ ਕਰਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ ਕਿਉਂਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ 9 ਸਾਲ ਤੋਂ ਵੱਧ ਸਮਾਂ ਮੁੱਖ ਮੰਤਰੀ ਬਣਾਈ ਰੱਖਿਆ ਹੈ ਪ੍ਰੰਤੂ ਜੇਕਰ ਉਹ ਫਿਰ ਵੀ ਪਾਰਟੀ ਛੱਡਣਾ ਚਾਹੁੰਦੇ ਨੇ ਤਾਂ ਇਸ ਸਬੰਧ ਵਿਚ ਕੋਈ ਵੀ ਕੁਝ ਨਹੀਂ ਕਰ ਸਕਦਾ। ਇਸ ਦੌਰਾਨ ਕੈਪਟਨ ਅਮਰਿੰਦਰ ਨੇ ਸੁਪਰੀਆ ਨੂੰ ਪੁੱਛਿਆ ਕਿ ਜੇਕਰ ਪਾਰਟੀ ਗੁੱਸੇ ਅਤੇ ਈਰਖਾ ਲਈ ਕੋਈ ਥਾਂ ਨਹੀਂ, ਕਿ ਪਾਰਟੀ ਵਿਚ ਬੇਇਜ਼ਤ ਅਤੇ ਜਲਾਲਤ ਲਈ ਜਗ੍ਹਾ ਹੈ।

Check Also

ਸ਼ੰਭੂ ਬਾਰਡਰ ਵਿਖੇ ਰੇਲ ਟਰੈਕ ’ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਸਰਵਣ ਸਿੰਘ ਪੰਧੇਰ ਨੇ ਕਿਹਾ : 1 ਮਈ ਨੂੰ ਮਜ਼ਦੂਰ ਦਿਵਸ ਵੀ ਮਨਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ …