11.2 C
Toronto
Saturday, October 18, 2025
spot_img
Homeਪੰਜਾਬਪਰਗਟ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਪਰਗਟ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਕਿਹਾ, ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ ’ਚ ਹੋਈ ਨਵੇਂ ਯੁੱਗ ਦੀ ਸ਼ੁਰੂਆਤ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਰਾਜ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣ ਤੋਂ ਵਿਧਾਇਕ ਪਰਗਟ ਸਿੰਘ ਨੇ ਆਪਣੇ ਪਰਿਵਾਰ ਸਮੇਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਮੌਕੇ ਪਰਗਟ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਭੇਂਟ ਕਰਕੇ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ। ਇਥੇ ਪਰਗਟ ਸਿੰਘ ਨੇ ਬੋਲਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ ’ਚ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿ ਭਾਵੇਂ ਮੁੱਖ ਮੰਤਰੀ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਹਨ ਪ੍ਰੰਤੂ ਇਹ ਲੀਡਰਸ਼ਿਪ ਪੰਜਾਬ ਦੇ ਚੰਗੇ ਭਵਿੱਖ ਲਈ ਕੰਮ ਕਰੇਗੀ। ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਜ਼ਬੂਤ ਉਮੀਦਵਾਰ ਖੜ੍ਹਾ ਕਰਨ ਵਾਲੇ ਦਿੱਤੇ ਗਏ ਬਿਆਨ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਕੈਪਟਨ ਸਾਹਬ ਪਾਰਟੀ ਦੇ ਬਹੁਤ ਵੱਡੇ ਆਗੂ ਹਨ ਅਤੇ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ। ਪਰਗਟ ਸਿੰਘ ਨੇ ਨਾਲ ਹੀ ਇਹ ਵੀ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਨੂੰ ਅੱਗੇ ਵਧਣ ਤੋਂ ਨਹੀਂ ਰੋਕ ਸਕਦਾ।

 

RELATED ARTICLES
POPULAR POSTS