25.5 C
Toronto
Thursday, June 11, 2026
spot_img
Homeਭਾਰਤਅਨਿਲ ਵਿੱਜ ਨੇ ਸਿੱਧੂ ’ਤੇ ਸਾਧਿਆ ਫਿਰ ਸਿਆਸੀ ਨਿਸ਼ਾਨਾ

ਅਨਿਲ ਵਿੱਜ ਨੇ ਸਿੱਧੂ ’ਤੇ ਸਾਧਿਆ ਫਿਰ ਸਿਆਸੀ ਨਿਸ਼ਾਨਾ

ਬੋਲੇ, ਕਾਂਗਰਸ ਦੀ ਨਵਜੋਤ ਸਿੱਧੂ ਨੂੰ ਪੰਜਾਬ ਵਿੱਚ ਅੱਗੇ ਵਧਾਉਣ ਦੀ ਦੇਸ਼ ਵਿਰੋਧੀ ਸਾਜਿਸ਼
ਪੰਚਕੂਲਾ/ਬਿਊਰੋ ਨਿਊਜ਼
ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਮੁੜ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਿਆ। ਅਨਿਲ ਵਿਜ ਨੇ ਕਿਹਾ ਕਿ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਨੂੰ ਦੇਸ਼ ਵਿਰੋਧੀ ਅਤੇ ਡੂੰਘੀ ਸਾਜਿਸ਼ ਤਹਿਤ ਅੱਗੇ ਵਧਾਇਆ ਹੈ ਅਤੇ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਪਾਕਿਸਤਾਨ ਨਾਲ ਸਬੰਧਾਂ ਤੋਂ ਸਾਰੇ ਜਾਣੂ ਹਨ। ਅਨਿਲ ਵਿਜ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਵਿੱਚ ਇੱਕ ਵੱਡੀ ਖੇਡ ਖੇਡੀ ਹੈ ਅਤੇ ਪਾਕਿਸਤਾਨ ਪੱਖੀ ਵਿਅਕਤੀ ਸਿੱਧੂ ਨੂੰ ਅੱਗੇ ਵਧਾਇਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਖੁਦ ਸਿੱਧੂ ’ਤੇ ਸਵਾਲ ਉਠਾ ਰਹੇ ਹਨ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਸਿੱਧੂ ਦੇ ਪਾਕਿਸਤਾਨ ਨਾਲ ਸਬੰਧਾਂ ਬਾਰੇ ਸਵਾਲ ਉਠਾਏ ਸਨ।

RELATED ARTICLES
POPULAR POSTS