21.5 C
Toronto
Tuesday, April 14, 2026
spot_img
Homeਭਾਰਤਅਸ਼ੋਕ ਗਹਿਲੋਤ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ

ਅਸ਼ੋਕ ਗਹਿਲੋਤ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ

ਕਿਹਾ – ਕਾਂਗਰਸ ਦੇ ਹਿੱਤਾਂ ਵਿੱਚ ਕੰਮ ਕਰਦੇ ਰਹਿਣ ਅਮਰਿੰਦਰ
ਜੈਪੁਰ : ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਮਗਰੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੈਪਟਨ ਨੂੰ ਬੇਨਤੀ ਕੀਤੀ ਹੈ ਕਿ ਉਹ ਪਾਰਟੀ ਹਿੱਤਾਂ ਵਿੱਚ ਅਜਿਹਾ ਕੋਈ ਕੰਮ ਨਾ ਕਰਨ, ਜਿਸ ਨਾਲ ਪਾਰਟੀ ਨੂੰ ਢਾਹ ਲੱਗੇ। ਗਹਿਲੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਤਿਕਾਰਤ ਆਗੂ ਹਨ ਤੇ ਉਹ ਉਨ੍ਹਾਂ ਨੂੰ ਸਲਾਹ ਦਿੰਦੇ ਹਨ ਕਿ ਉਹ ਆਪਣੀ ‘ਅੰਦਰਲੀ ਆਵਾਜ਼’ ਸੁਣ ਕੇ ਪਾਰਟੀ ਹਿੱਤਾਂ ਨੂੰ ਮੂਹਰੇ ਰੱਖਣ। ਗਹਿਲੋਤ ਨੇ ਟਵਿੱਟਰ ‘ਤੇ ਜਾਰੀ ਬਿਆਨ ਵਿੱਚ ਕਿਹਾ, ”ਮੈਂ ਉਮੀਦ ਕਰਦਾ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਅਜਿਹੀ ਕੋਈ ਪੇਸ਼ਕਦਮੀ ਨਹੀਂ ਕਰਨਗੇ ਜਿਸ ਨਾਲ ਪਾਰਟੀ ਨੂੰ ਕੋਈ ਨੁਕਸਾਨ ਪੁੱਜੇ। ਧਿਆਨ ਰਹੇ ਕਿ ਕੈਪਟਨ ਨੇ ਖੁਦ ਕਿਹਾ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਸਾਢੇ ਨੌਂ ਸਾਲ ਮੁੱਖ ਮੰਤਰੀ ਬਣਾਈ ਰੱਖਿਆ। ਉਨ੍ਹਾਂ ਆਪਣੀ ਸਮਰੱਥਾ ਮੁਤਾਬਕ ਕੰਮ ਕਰਕੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ। ਗਹਿਲੋਤ ਨੇ ਕਿਹਾ ਕਿ ਹੁਣ ਸਮਾਂ ਹੈ ਜਦੋਂ ਨਿੱਜੀ ਮੁਫ਼ਾਦਾਂ ਤੋਂ ਉਪਰ ਉੱਠਦਿਆਂ ਦੇਸ਼ ਤੇ ਕਾਂਗਰਸ ਪਾਰਟੀ ਬਾਰੇ ਸੋਚਿਆ ਜਾਵੇ।

RELATED ARTICLES
POPULAR POSTS