ਮੁੰਬਈ : ਫਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਬਿਜਨਸਮੈਨ ਰਾਜ ਕੁੰਦਰਾ ਦੀ ਅਸ਼ਲੀਲ ਫਿਲਮਾਂ ਦੇ ਮਾਮਲੇ ਵਿਚ ਗ੍ਰਿਫਤਾਰੀ ਹੋਈ ਸੀ। ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਦੇ ਮਾਮਲੇ ‘ਚ ਜ਼ਮਾਨਤ ਮਿਲ ਗਈ ਅਤੇ ਉਸ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਧਿਆਨ ਰਹੇ ਕਿ ਰਾਜ ਕੁੰਦਰਾ ਤਿੰਨ ਮਹੀਨਿਆਂ ਬਾਅਦ ਜੇਲ੍ਹ ਵਿੱਚੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਅਦਾਕਾਰਾ ਸ਼ਿਲਪਾ ਸ਼ੈਟੀ ਤਾਂ ਸਾਫ਼ ਮੁੱਕਰ ਗਈ ਸੀ ਕਿ ਉਸ ਨੂੰ ਨਹੀਂ ਪਤਾ ਕਿ ਉਸ ਦਾ ਪਤੀ ਕੀ ਕਰਦਾ ਹੈ। ਰਾਜ ਕੁੰਦਰਾ ਨੇ ਦਾਅਵਾ ਕੀਤਾ ਕਿ ਅਜਿਹਾ ਕੋਈ ਸਬੂਤ ਨਹੀਂ ਹੈ, ਜੋ ਅਸ਼ਲੀਲ ਫਿਲਮਾਂ ਦੇ ਨਿਰਮਾਣ ਵਿੱਚ ਉਸਦੀ ‘ਸਰਗਰਮ’ ਸ਼ਮੂਲੀਅਤ ਨੂੰ ਸਾਬਤ ਕਰਦਾ ਹੋਵੇ। ਕੁੰਦਰਾ ਨੇ ਕਿਹਾ ਕਿ ਉਸ ਨੂੰ ਇਸ ਕੇਸ ਵਿੱਚ ‘ਬਲੀ ਦਾ ਬੱਕਰਾ’ ਬਣਾਇਆ ਗਿਆ ਹੈ।
Check Also
ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ
ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …