Breaking News
Home / ਦੁਨੀਆ / ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦੇ ਦਿਵਸ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦੇ ਦਿਵਸ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਸਮਾਗਮ

ਪਹਿਲੀ ਪਾਤਸ਼ਾਹੀ ਦੇ ਸਮਾਗਮ ਮੌਕੇ ਲਾਂਘਾ ਨਾ ਖੋਲ੍ਹੇ ਜਾਣ ਕਾਰਨ ਪੀਐੱਸਜੀਪੀਸੀ ਪ੍ਰਧਾਨ ਨਰਾਜ਼
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦੇ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਸਮਾਗਮ ਕੀਤਾ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਕੀਰਤਨ ਮਗਰੋਂ ਅਰਦਾਸ ਕੀਤੀ ਗਈ। ਇਸ ਸਮਾਗਮ ਵਿੱਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਇਸ ਦਿਵਸ ਦੇ ਇਤਿਹਾਸ ਤੇ ਗੁਰੂ ਸਾਹਿਬ ਦੇ ਜੀਵਨ ਬਾਰੇ ਸੰਗਤ ਨੂੰ ਜਾਣੂ ਕਰਵਾਇਆ।
ਇਸ ਸਮਾਗਮ ਵਿੱਚ ਪਾਕਿਸਤਾਨ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ। ਕਰਤਾਰਪੁਰ ਲਾਂਘਾ ਹੁਣ ਤੱਕ ਨਾ ਖੋਲ੍ਹੇ ਜਾਣ ਕਾਰਨ ਭਾਰਤ ਤੋਂ ਸਿੱਖ ਸੰਗਤ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੀ। ਪੀਐੱਸਜੀਪੀਸੀ ਦੇ ਮੌਜੂਦਾ ਪ੍ਰਧਾਨ ਅਮੀਰ ਸਿੰਘ ਤੇ ਹੋਰ ਸਿੱਖ ਆਗੂਆਂ ਨੇ ਆਖਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾ ਚੁੱਕਾ ਹੈ, ਪਰ ਭਾਰਤ ਸਰਕਾਰ ਵੱਲੋਂ ਹੁਣ ਤਕ ਇਹ ਲਾਂਘਾ ਨਹੀਂ ਖੋਲ੍ਹਿਆ ਗਿਆ। ਉਨ੍ਹਾਂ ਕਿਹਾ ਕਿ ਇਸ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਸਰਕਾਰ ਨੂੰ ਵਿਸ਼ੇਸ਼ ਤੌਰ ‘ਤੇ ਅਪੀਲ ਕੀਤੀ ਗਈ ਸੀ ਕਿ ਘੱਟੋ ਘੱਟ ਇਸ ਤਿੰਨ ਰੋਜ਼ਾ ਸਮਾਗਮਾਂ ਦੌਰਾਨ ਇਹ ਲਾਂਘਾ ਜ਼ਰੂਰ ਖੋਲ੍ਹਿਆ ਜਾਵੇ, ਪਰ ਉਨ੍ਹਾਂ ਨੇ ਕੋਈ ਹੁੰਗਾਰਾ ਨਹੀਂ ਦਿੱਤਾ। ਕਰੋਨਾ ਦੇ ਚਲਦਿਆਂ ਹੋਰਨਾਂ ਮੁਲਕਾਂ ਤੋਂ ਵੀ ਸਿੱਖ ਸੰਗਤ ਨਹੀਂ ਪੁੱਜ ਸਕੀ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …