ਹੁਸ਼ਿਆਰਪੁਰ : ਕੈਨੇਡਾ ਵਿਖੇ ਨਵੀਂ ਸਰਕਾਰ ਦੀ ਚੋਣ ਲਈ ਪਈਆਂ ਵੋਟਾਂ ਦੇ ਆਏ ਨਤੀਜੇ ਵਿੱਚੋਂ ਸਾਬਕਾ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਲਗਾਤਾਰ ਤੀਸਰੀ ਵਾਰ ਜਿੱਤ ਪ੍ਰਾਪਤ ਕੀਤੀ ਹੈ।
ਦੋ ਵਾਰ ਕੈਨੇਡਾ ਦੇ ਰੱਖਿਆ ਮੰਤਰੀ ਰਹਿ ਚੁੱਕੇ ਹਰਜੀਤ ਸਿੰਘ ਸੱਜਣ ਦੇ ਤੀਸਰੀ ਵਾਰ ਜਿੱਤ ਹਾਸਲ ਕਰਨ ਦੀ ਖੁਸ਼ੀ ਵਿਚ ਉਨ੍ਹਾਂ ਦੇ ਜੱਦੀ ਪਿੰਡ ਬੰਬੇਲੀ (ਹੁਸ਼ਿਆਰਪੁਰ) ਵਿਖੇ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਨੰਬਰਦਾਰ ਸੁਖਦੇਵ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਅਗਵਾਈ ਵਿਚ ਪਿੰਡ ਵਾਸੀਆਂ ਨੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ।
ਇਸ ਮੌਕੇ ਸੁਖਦੇਵ ਸਿੰਘ ਬੰਬੇਲੀ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬੇਹੱਦ ਕਰੀਬੀ ਵਿਸ਼ਵਾਸਪਾਤਰ ਪਿੰਡ ਬੰਬੇਲੀ ਦੇ ਜੰਮਪਲ ਹਰਜੀਤ ਸਿੰਘ ਸੱਜਣ ਨੇ ਲਗਾਤਾਰ ਤੀਸਰੀ ਵਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਦੇ ਇਕ ਛੋਟੇ ਜਿਹੇ ਪਿੰਡ ਬੰਬੇਲੀ ਦਾ ਨਾਮ ਰੋਸ਼ਨ ਕੀਤਾ ਹੈ।
ਇਸ ਮੌਕੇ ਨੰਬਰਦਾਰ ਸੁਖਦੇਵ ਸਿੰਘ ਸਾਬਕਾ ਸਰਪੰਚ ਬੰਬੇਲੀ ਦੇ ਨਾਲ ਪਰਮਜੀਤ ਸਿੰਘ, ਮਨਜੀਤ ਸਿੰਘ, ਗਿਆਨ ਸਿੰਘ, ਰਾਮ ਕ੍ਰਿਸ਼ਨ, ਬਲਬੀਰ ਸਿੰਘ ਲੌਗੀਆ, ਮਲਕੀਤ ਸਿੰਘ, ਸਰਵਣ ਸਿੰਘ ਜਸ਼ਨਪ੍ਰੀਤ ਸਿੰਘ ਬਲਬੀਰ ਸਿੰਘ ਆਦਿ ਵੀ ਹਾਜਰ ਸਨ।
Home / ਕੈਨੇਡਾ / ਹਰਜੀਤ ਸਿੰਘ ਸੱਜਣ ਦੇ ਤੀਸਰੀ ਵਾਰ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਬਣਨ ਦੀ ਖੁਸ਼ੀ ‘ਚ ਪਿੰਡ ਵਾਸੀਆਂ ਨੇ ਵੰਡੇ ਲੱਡੂ
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …