Breaking News
Home / ਪੰਜਾਬ / ਸਿੱਧੂ ਨੂੰ ਅੱਗੇ ਨਹੀਂ ਆਉਣ ਦਿਆਂਗਾ : ਕੈਪਟਨ

ਸਿੱਧੂ ਨੂੰ ਅੱਗੇ ਨਹੀਂ ਆਉਣ ਦਿਆਂਗਾ : ਕੈਪਟਨ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਵੀ ਦੱਸਿਆ ਅਨਾੜੀ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਪਹਿਲੀ ਦਫ਼ਾ ਖੁੱਲ੍ਹ ਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਸਿਆਸੀ ਨਿਸ਼ਾਨੇ ‘ਤੇ ਲਿਆ ਹੈ। ਅਮਰਿੰਦਰ ਨੇ ਇਨ੍ਹਾਂ ਭੈਣ ਭਰਾਵਾਂ ਨੂੰ ਅਨਾੜੀ ਦੱਸਿਆ ਹੈ। ਅਮਰਿੰਦਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਵੀ ਬਿਗਲ ਵਜਾ ਦਿੱਤਾ ਹੈ। ਅਮਰਿੰਦਰ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਅਤੇ ਦੇਸ਼ ਨੂੰ ਸਿੱਧੂ ਤੋਂ ਬਚਾਉਣ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹਨ। ਉਨ੍ਹਾਂ ਸਿੱਧੂ ਨੂੰ ਦੇਸ਼ ਲਈ ਖ਼ਤਰਾ ਦੱਸਿਆ। ਕੈਪਟਨ ਨੇ ਦਾਅਵਾ ਕੀਤਾ ਕਿ ਉਹ ਅਗਾਮੀ ਚੋਣਾਂ ਵਿਚ ਨਵਜੋਤ ਸਿੱਧੂ ਖਿਲਾਫ ਮਜ਼ਬੂਤ ਉਮੀਦਵਾਰ ਖੜ੍ਹਾ ਕਰਨਗੇ। ਬੇਅਦਬੀ ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਬਾਦਲਾਂ ਤੇ ਮਜੀਠੀਆ ਖਿਲਾਫ ਕਾਰਵਾਈ ਨਹੀਂ ਕਰ ਰਹੇ ਹੋਣ ਦੀਆਂ ਸ਼ਿਕਾਇਤਾਂ ਦੇ ਹਵਾਲੇ ਨਾਲ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਾਨੂੰਨ ਨੂੰ ਆਪਣਾ ਰਾਹ ਅਖ਼ਤਿਆਰ ਕਰਨ ਦੇਣ ਵਿੱਚ ਯਕੀਨ ਰੱਖਦੇ ਹਨ, ਪਰ ਜਿਹੜੇ ਲੋਕ ਇਹ ਸ਼ਿਕਾਇਤ ਕਰ ਰਹੇ ਸਨ, ਹੁਣ ਉਹ ਸੱਤਾ ਵਿੱਚ ਹਨ। ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਭਵਿੱਖੀ ਰਣਨੀਤੀ ਘੜਨ ਲਈ ਆਪਣੇ ਨੇੜਲਿਆਂ ਨਾਲ ਸਲਾਹ ਮਸ਼ਵਰਾ ਸ਼ੁਰੂ ਕਰ ਦਿੱਤਾ ਹੈ।

 

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …