ਵਿੰਨੀ ਮਹਾਜਨ ਦੀ ਹੋਈ ਛੁੱਟੀ
ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐੱਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੁੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰ ਦੀ ਇਹ ਸਭ ਤੋਂ ਵੱਡੀ ਨਿਯੁਕਤੀ ਹੈ। ਤਿਵਾੜੀ ਇਸ ਸਮੇਂ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਨ ਅਤੇ ਉਹ ਸੂਬੇ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਰਹਿ ਚੁੱਕੇ ਹਨ। ਇਸੇ ਦੌਰਾਨ ਸੀਨੀਅਰ ਵਕੀਲ ਡੀਐੱਸ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਬਣਾਇਆ ਗਿਆ ਹੈ। ਪੰਜਾਬ ਸਰਕਾਰ ਦੀ ਨਵੀਂ ਬਣ ਰਹੀ ਪ੍ਰਸ਼ਾਸਨਿਕ ਟੀਮ ਵਿਚ ਇਕ ਹੋਰ ਵਾਧਾ ਹੋਇਆ ਹੈ ਅਤੇ 2004 ਬੈਚ ਦੇ ਆਈਏਐਸ ਵਰੁਣ ਰੂਜਮ ਨੂੰ ਨਵੇਂ ਬਣੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਉਹ ਐਮਡੀ ਮਾਰਕਫੈੱਡ ਵੱਜੋਂ ਵੀ ਸੇਵਾ ਨਿਭਾਉਂਦੇ ਰਹਿਣਗੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …