3.2 C
Toronto
Tuesday, December 23, 2025
spot_img
Homeਪੰਜਾਬਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਤੋਂ ਬਣਾਈ ਦੂਰੀ

ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਤੋਂ ਬਣਾਈ ਦੂਰੀ

ਚੋਣਾਂ ਸਿਰ ‘ਤੇ ਆਈਆਂ ਪ੍ਰੰਤੂ ਪ੍ਰਧਾਨ ਜੀ ਨੇ ਕਈ ਮਹੀਨਿਆਂ ਤੋਂ ਲਾਪਤਾ
ਚੰਡੀਗੜ੍ਹ : ਇਕ ਪਾਸੇ ਜਿੱਥੇ ਪੰਜਾਬ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾ ਕੇ ਪੰਜਾਬ ਕਾਂਗਰਸ ਅੰਦਰ ਪੈਦਾ ਹੋਏ ਕਲੇਸ਼ ਨੂੰ ਕੁੱਝ ਹੱਦ ਤੱਕ ਖਤਮ ਦਿੱਤਾ ਹੈ, ਪ੍ਰੰਤੂ ਦੂਜੇ ਪਾਸੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਅੰਦਰ ਵੀ ਸਭ ਕੁਝ ਠੀਕ ਨਹੀਂ ਚੱਲ ਰਿਹਾ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਇਨ੍ਹੀਂ ਦਿਨੀਂ ਪਾਰਟੀ ਤੋਂ ਦੂਰੀ ਬਣਾਈ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਪੇਸ਼ ਨਹੀਂ ਕੀਤਾ ਜਾਂਦਾ ਤਾਂ ਉਹ ਇਸੇ ਤਰ੍ਹਾਂ ਚੁੱਪ ਰਹਿਣਗੇ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇ ਸਾਰੀਆਂ ਸਿਆਸੀ ਪਾਰਟੀ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਪ੍ਰੰਤੂ ਦੂਜੇ ਪਾਸੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪਿਛਲੇ ਇਕ ਮਹੀਨੇ ਤੋਂ ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ਜਾਂ ਪ੍ਰੈਸ ਕਾਨਫਰੰਸ ਵਿਚ ਦਿਖਾਈ ਨਹੀਂ ਦੇ ਰਹੇ।ਉਨ੍ਹਾਂ ਨੂੰ ਆਖਰੀ ਵਾਰ 26 ਅਗਸਤ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪ੍ਰੈਸ ਕਾਨਫਰੰਸ ਵਿੱਚ ਦੇਖਿਆ ਗਿਆ ਸੀ, ਪਰ ਉਸ ਤੋਂ ਬਾਅਦ ਉਹ ਕਿਸੇ ਪਾਰਟੀ ਪ੍ਰੋਗਰਾਮ ਵਿੱਚ ਸਾਮਲ ਨਹੀਂ ਹੋਏ।

RELATED ARTICLES
POPULAR POSTS