ਹਾਈ ਕਮਾਂਡ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫ਼ਿਰ ਸੱਦਿਆ ਦਿੱਲੀ
ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਅਨਮੋਲ ਰਤਨ ਸਿੱਧੂ ਮਾਣਯੋਗ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਨ ਅਤੇ ਸੱਤ ਪੰਜਾਬ-ਹਰਿਆਣਾ ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਲੰਘੇ ਕੱਲ੍ਹ ਪਹਿਲਾਂ ਪੰਜਾਬ ਸਰਕਾਰ ਸੀਨੀਅਰ ਐਡਵੋਕੇਟ ਡੀ. ਐਸ. ਪਟਵਾਲੀਆ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ। ਚਰਚਾ ਹੈ ਕਿ ਕਾਂਗਰਸ ਹਾਈ ਕਮਾਂਡ ਅਤੇ ਪੰਜਾਬ ਸਰਕਾਰ ਦਰਮਿਆਨ ਉਨ੍ਹਾਂ ਦੇ ਨਾਮ ਨੂੰ ਲੈ ਸਹਿਮਤੀ ਨਹੀਂ ਬਣ ਸਕੀ, ਜਿਸ ਦੇ ਚਲਦਿਆਂ ਅੱਜ ਰਾਹੁਲ ਗਾਂਧੀ ਨੇ ਅਨਮੋਲ ਰਤਨ ਸਿੱਧੂ ਦੇ ਨਾਂ ‘ਤੇ ਮੋਹਰ ਲਗਾ ਦਿੱਤੀ। ਇਥੇ ਜ਼ਿਕਰ ਕਰਨਾ ਬਣਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੂਜੇ ਪਾਸੇ ਕਾਂਗਰਸ ਹਾਈ ਕਮਾਂਡ ਨੇ ਅੱਜ ਫਿਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਸੱਦਾ ਲਿਆ ਗਿਆ ਹੈ। ਪੰਜਾਬ ਕੈਬਨਿਟ ਦੇ ਵਿਸਥਾਰ ਨੂੰ ਲੈ ਕੇ ਅੱਜ ਉਨ੍ਹਾਂ ਦੀ ਫਿਰ ਰਾਹੁਲ ਗਾਂਧੀ ਨਾਲ ਗੱਲਬਾਤ ਹੋਵੇਗੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …