14 ਸਤੰਬਰ ਨੂੰ ਹੋਈ ਮੀਟਿੰਗ ਵਾਲਾ ਫੈਸਲਾ ਲਾਗੂ ਕਰਨ ਦੀ ਕੀਤੀ ਮੰਗ
ਪਟਿਆਲਾ : ਅੱਜ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਦੇ ਸਾਰੇ ਬੱਸ ਅੱਡਿਆਂ ਦੇ ਗੇਟ 2 ਘੰਟੇ ਲਈ ਬੰਦ ਕਰਕੇ ਅਤੇ ਬੱਸਾਂ ਦਾ ਚੱਕਾ ਜਾਮ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ 14 ਸਤੰਬਰ ਨੂੰ ਕੈਪਟਨ ਸੰਦੀਪ ਸੰਧੂ ਨਾਲ ਹੋਈ ਮੀਟਿੰਗ ਵਿਚ ਲਏ ਗਏ ਫੈਸਲੇ ਨੂੰ ਲਾਗੂ ਕੀਤਾ ਜਾਵੇ ਅਤੇ ਕੱਚੇ ਕਾਮਿਆਂ ਨੂੰ ਬਿਨਾ ਸ਼ਰਤ ਪੱਕਾ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਮੀਟਿੰਗ ਵਿਚ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਤਨਖਾਹ ਵਿਚ ਵਾਧੇ ਅਤੇ ਹੋਰ ਬਕਾਇਆਂ ਦੀ ਮੰਗ ਨੂੰ ਪ੍ਰਵਾਨ ਕੀਤਾ ਗਿਆ ਸੀ ਪ੍ਰੰਤੂ ਮੁੱਖ ਮੰਤਰੀ ਬਦਲਦਿਆਂ ਹੀ ਉਨ੍ਹਾਂ ਦੇ ਫੈਸਲਿਆਂ ਨੂੰ ਲਾਗੂ ਕਰਨ ਤੋਂ ਸਰਕਾਰ ਪਾਸਾ ਵੱਟ ਰਹੀ ਹੈ, ਜਿਸ ਦੇ ਰੋਸ ਵਜੋਂ ਅੱਜ ਦਾ ਇਹ ਧਰਨਾ ਲਗਾਇਆ ਗਿਆ ਸੀ। ਕੱਚੇ ਕਾਮਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿ ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਹ ਧਰਨੇ ਮੁਜ਼ਾਹਰੇ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਪ੍ਰਦਰਸ਼ਨਕਾਰੀ ਕਾਮਿਆਂ ਨੇ ਕਿਹਾ ਕਿ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਵੀ ਉਨ੍ਹਾਂ ਵੱਲੋਂ ਸਮਰਥਨ ਕੀਤਾ ਜਾਵੇਗਾ ਅਤੇ ਹੋਰ ਜਥੇਬੰਦੀਆਂ ਨੂੰ ਇਸ ਨੂੰ ਵੀ ਇਸ ਸ਼ਾਮਲ ਹੋਣ ਦੀ ਅਪੀਲ ਕੀਤੀ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …