Breaking News
Home / ਪੰਜਾਬ / ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ‘ਤੇ ਲਾਏ ਗੰਭੀਰ ਆਰੋਪ

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ‘ਤੇ ਲਾਏ ਗੰਭੀਰ ਆਰੋਪ

ਕਿਹਾ ਬੇਸ਼ੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੰਤੂ ਫੈਸਲੇ ਲੈ ਰਹੇ ਨੇ ਸਿੱਧੂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨਾਲ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ‘ਤੇ ਕਈ ਗੰਭੀਰ ਆਰੋਪ ਵੀ ਲਗਾਏ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਨਿਯੁਕਤ ਕੀਤੇ ਜਾ ਰਹੇ ਨਵੇਂ ਅਫ਼ਸਰਾਂ ਅੱਗੇ ਕਈ ਤਰ੍ਹਾਂ ਦੀਆਂ ਸ਼ਰਤਾਂ ਰੱਖੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਇਨ੍ਹਾਂ ਅਫ਼ਸਰਾਂ ਦੀਆਂ ਨਿਯੁਕਤੀਆਂ ਸਿਰਫ਼ ਅਕਾਲੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀਆਂ ਜਾ ਰਹੀਆਂ ਹਨ ਅਤੇ 20 ਦਿਨਾਂ ਦੇ ਅੰਦਰ ਅਕਾਲੀਆਂ ਨੂੰ ਜੇਲ੍ਹ ਭੇਜਣ ਦੀ ਗੱਲ ਵੀ ਕਹੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਤੁਸੀਂ ਸਮਾਂ ਖਰਾਬ ਨਾ ਕਰੋ, ਸਾਨੂੰ ਦੱਸੋ ਕਿੱਥੇ ਆਉਣਾ ਹੈ ਅਸੀਂ ਖੁਦ ਆ ਜਾਵਾਂਗੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰੀਆਂ ਤੋਂ ਡਰਨ ਵਾਲੇ ਨਹੀਂ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾ ਦਿੱਤਾ ਗਿਆ ਹੈ ਪ੍ਰੰਤੂ ਸਾਰੇ ਫੈਸਲੇ ਨਵਜੋਤ ਸਿੰਘ ਸਿੱਧ ਵੱਲੋਂ ਲਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਬੇਅਦਬੀ ਦੇ ਮਾਮਲੇ ‘ਤੇ ਬੋਲਦੇ ਹੋਏ ਕਿਹਾ ਕਿ ਇਸ ‘ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ।

 

Check Also

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਸਬੰਧੀ ਪੋਸਟਰ ਕੀਤਾ ਜਾਵੇਗਾ ਜਾਰੀ

32 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …