20.5 C
Toronto
Saturday, August 22, 2026
spot_img
Homeਪੰਜਾਬਹੁਣ ਹਰ ਮੰਗਲਵਾਰ ਹੋਇਆ ਕਰੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਹੁਣ ਹਰ ਮੰਗਲਵਾਰ ਹੋਇਆ ਕਰੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਹੁਣ ਹਰ ਮੰਗਲਵਾਰ ਹੋਇਆ ਕਰੇਗੀ ਪੰਜਾਬ ਕੈਬਨਿਟ ਦੀ ਮੀਟਿੰਗਮੰਤਰੀਆਂ ਅਤੇ ਵਿਧਾਇਕਾਂ ਨਾਲ ਵੀ ਹਰ ਮੰਗਲਵਾਰ ਮੁੱਖ ਮੰਤਰੀ ਚੰਨੀ ਕਰਨਗੇ ਗੱਲਬਾਤ
ਚੰਡੀਗੜ੍ਹ : ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਗੱਲਬਤ ਕਰਿਆ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਹਨ ਕਿ ਹਰ ਮੰਗਲਵਾਰ ਬਾਅਦ ਦੁਪਹਿਰ 3 ਵਜੇ ਕੈਬਨਿਟ ਮੀਟਿੰਗ ਵੀ ਹੋਇਆ ਕਰੇਗੀ। ਉਨ੍ਹਾਂ ਸਾਰੇ ਪ੍ਰਸਾਸਨਿਕ ਅਧਿਕਾਰੀਆਂ ਨੂੰ ਹਰ ਮੰਗਲਵਾਰ ਸਮੇਂ ਸਿਰ ਦਫ਼ਤਰ ਪਹੁੰਚਣ ਦੇ ਹੁਕਮ ਦਿੱਤੇ ਹਨ। ਅਤੇ ਉਨ੍ਹਾਂ ਨੂੰ ਕੈਬਨਿਟ ਮੀਟਿੰਗ ਖ਼ਤਮ ਹੋਣ ਤੱਕ ਆਪਣੇ ਦਫਤਰ ਵਿੱਚ ਹੀ ਰਹਿਣ ਲਈ ਵੀ ਕਿਹਾ ਗਿਆ ਹੈ।

 

RELATED ARTICLES
POPULAR POSTS