ਦਿਨਕਰ ਗੁਪਤਾ ਗਏ ਇਕ ਮਹੀਨੇ ਦੀ ਛੁੱਟੀ ‘ਤੇ
ਚੰਡੀਗੜ੍ਹ : ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਦਲਾ-ਬਦਲੀ ਵੀ ਸ਼ੁਰੂ ਹੋ ਗਈ ਹੈ। ਲੰਘੇ ਦਿਨੀਂ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਅੱਜ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਇਕ ਮਹੀਨੇ ਦੀ ਛੁੱਟੀ ‘ਤੇ ਭੇਜਦਿਆਂ ਉਨ੍ਹਾਂ ਦੀ ਥਾਂ ਆਈਪੀਐਸ ਅਫ਼ਸਰ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਲਗਾਇਆ ਗਿਆ, ਫਿਲਹਾਲ ਉਨ੍ਹਾਂ ਕੋਲ ਇਸ ਅਹੁਦਾ ਦਾ ਇਹ ਵਾਧੂ ਚਾਰਜ ਹੈ। ਪ੍ਰੰਤੂ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਅਗਲੇ ਡੀਜੀਪੀ ਵਜੋਂ ਸਹੋਤਾ ਪੰਜਾਬ ਸਰਕਾਰ ਦੀ ਪਹਿਲੀ ਪਸੰਦ ਹਨ। ਇਕਬਾਲਪ੍ਰੀਤ ਸਿੰਘ ਸਹੋਤਾ ਇਸ ਸਮੇਂ ਜਲੰਧਰ ‘ਚ ਪੰਜਾਬ ਆਰਮਡ ਪੁਲਿਸ ਦੇ ਡੀਜੀਪੀ ਹਨ। ਬੇਅਦਬੀ ਮਾਮਲੇ ਦੀ ਜਾਂਚ ਲਈ ਸਭ ਤੋਂ ਪਹਿਲਾਂ ਬਣਾਈ ਗਈ ਸਿੱਟ ਦੇ ਮੁਖੀ ਵੀ ਇਕਬਾਲਪ੍ਰੀਤ ਸਿੰਘ ਸਹੋਤਾ ਹੀ ਸਨ।