4.1 C
Toronto
Tuesday, February 17, 2026
spot_img
Homeਪੰਜਾਬਕੈਪਟਨ ਤੋਂ ਕਿਨਾਰਾ ਕਰਨ ਲੱਗੇ ਉਨ੍ਹਾਂ ਦੇ ਕਰੀਬੀ

ਕੈਪਟਨ ਤੋਂ ਕਿਨਾਰਾ ਕਰਨ ਲੱਗੇ ਉਨ੍ਹਾਂ ਦੇ ਕਰੀਬੀ

ਰਵਨੀਤ ਬਿੱਟੂ ਨੇ ਕਿਹਾ ਕਿ ਕੈਪਟਨ ਦੀ ਉਮਰ ਹੁਣ ਰਿਟਾਇਰਮੈਂਟ ਵਾਲੀ
ਚੰਡੀਗੜ੍ਹ : ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੇ ਬਾਗੀ ਤੇਵਰ ਬਰਕਰਾਰ ਹਨ। ਗਾਂਧੀ ਪਰਿਵਾਰ ‘ਤੇ ਹਮਲੇ ਤੋਂ ਬਾਅਦ ਹੁਣ ਉਨ੍ਹਾਂ ਦੇ ਕਰੀਬੀਆਂ ਨੇ ਵੀ ਉਨ੍ਹਾਂ ਤੋਂ ਪਾਸਾ ਵੱਟਣ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੈਪਟਨ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕੈਪਟਨ ਦੀ ਉਮਰ ਹੁਣ ਰਿਟਾਇਰਮੈਂਟ ਵਾਲੀ ਹੈ ਅਤੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਗੱਲਾਂ ਨਹੀਂ ਕਰਨਗੀਆਂ ਚਾਹੀਦੀਆਂ। ਬਲਕਿ ਉਨ੍ਹਾਂ ਨੂੰ ਪਾਰਟੀ ਦਾ ਸਮਰਥਨ ਕਰਦੇ ਹੋਏ ਸਾਡੇ ਵਰਗੇ ਆਗੂਆਂ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਜਦੋਂ ਪਾਰਟੀ ਨੇ ਪ੍ਰਧਾਨ ਅਤੇ ਮੁੱਖ ਮੰਤਰੀ ਬਣਾਇਆ ਤਾਂ ਉਸ ਸਮੇਂ ਰਾਹੁਲ ਗਾਂਧੀ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਪ੍ਰਿਯੰਕਾ ਗਾਂਧੀ ਜਨਰਲ ਸਕੱਤਰ ਸਨ। ਉਨ੍ਹਾਂ ਨੇ ਹੀ ਕੈਪਟਨ ਨੂੰ ਰਾਜ ਕਰਨ ਦਾ ਮੌਕਾ ਦਿੱਤਾ ਅਤੇ ਉਹ 45 ਸਾਲ ਗਾਂਧੀ ਪਰਿਵਾਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ‘ਚ ਰਹੇ। ਕੈਪਟਨ ਨੂੰ ਹੁਣ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਬੰਧੀ ਘਟੀਆ ਅਜਿਹੀਆਂ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ।

 

RELATED ARTICLES
POPULAR POSTS