ਹੁਣ ਹਰ ਨਾਗਰਿਕ ਨੂੰ ਮਿਲੇਗੀ ਅਧਾਰ ਵਰਗੀ ਯੂਨੀਕ ਆਈ.ਡੀ.
ਨਵੀਂ ਦਿੱਲੀ/ਬਿਊਰੋ ਨਿੳਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਡਿਜ਼ੀਟਲ ਹੈਲਥ ਮਿਸ਼ਨ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦਾ ਆਰੰਭ ਵੀਡੀਓ ਕਾਨਫਰਸਿੰਗ ਜ਼ਰੀਏ ਕੀਤਾ ਗਿਆ। ਇਸ ਫਲੈਗਸ਼ਿਪ ਯੋਜਨਾ ਦਾ ਉਦੇਸ਼ ਦੇਸ਼ ਭਰ ਵਿਚ ਸਿਹਤ ਸੇਵਾ ਨੂੰ ਡਿਜ਼ੀਟਲ ਬਣਾਉਣਾ ਹੈ। ਇਸ ਯੋਜਨਾ ਦੇ ਤਹਿਤ ਹਰ ਭਾਰਤੀ ਨਾਗਰਿਕ ਦੀ ਇਕ ਯੂਨੀਕ ਆਈ.ਡੀ. ਬਣਾਈ ਜਾਵੇਗੀ। ਜਿਸ ਨਾਲ ਇਕ ਦੇਸ਼ ਵਿਆਪੀ ਡਿਜ਼ੀਟਲ ਹੈਲਥ ਈਕੋ-ਸਿਸਟਮ ਤਿਆਰ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਇਹ ਨੈਸ਼ਨਲ ਹੈਲਥ ਮਿਸ਼ਨ ਦੇ ਨਾਮ ਨਾਲ ਚੱਲ ਰਹੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ, 2020 ਨੂੰ ਇਸਨੂੰ ਅੰਡੇਮਾਨ-ਨਿਕੋਬਾਰ, ਚੰਡੀਗੜ੍ਹ, ਦਾਦਰ ਨਗਰ ਹਵੇਲੀ, ਦਮਨਦੀਪ, ਲੱਦਾਖ ਅਤੇ ਲਕਸ਼ਦੀਪ ਵਿਚ ਸ਼ੁਰੂ ਕੀਤਾ ਸੀ ਅਤੇ ਹੁਣ ਇਸ ਨੂੰ ਪੂਰੇ ਦੇਸ਼ ਵਿਚ ਲਾਗੂ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਡਿਜ਼ੀਟਲ ਇੰਡੀਆ ਅਭਿਆਨ ਨਾਲ ਦੇਸ਼ ਦੇ ਆਮ ਨਾਗਰਿਕ ਦੀ ਤਾਕਤ ਵਧੀ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …