ਕਿਸਾਨਾਂ ਨਾਲ ਇਕਜੁੱਟਤਾ ਦਾ ਕੀਤਾ ਪ੍ਰਗਟਾਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਤਿੰਨੋ ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, ‘‘ਕਿਸਾਨਾਂ ਦਾ ਅਹਿੰਸਕ ਸਤਿਆਗ੍ਰਹਿ ਹਾਲੇ ਵੀ ਦਿ੍ਰੜ ਹੈ, ਪਰ ਸ਼ੋਸ਼ਣ ਕਰਨ ਵਾਲੀ ਸਰਕਾਰ ਨੂੰ ਇਹ ਨਹੀਂ ਪਸੰਦ ਹੈ। ਇਸ ਲਈ ਹੀ ਅੱਜ ਭਾਰਤ ਬੰਦ ਹੈ।’’ ਇਸੇ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਤਿੰਨ ਵਿਵਾਦਤ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ। ਟਵੀਟ ਵਿਚ ਚੰਨੀ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ ਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਤਿੰਨ ਕਿਸਾਨ ਵਿਰੋਧੀ ਕਾਨੁੰਨ ਖਾਰਜ ਕਰੇ। ਉਹਨਾਂ ਕਿਹਾ ਕਿ ਸਾਡੇ ਕਿਸਾਨ ਇਕ ਸਾਲ ਤੋਂ ਵੀ ਜ਼ਿਆਦਾ ਸਮੇਂ ਤੋਂ ਆਪਣੇ ਹੱਕਾਂ ਵਾਸਤੇ ਲੜ ਰਹੇ ਹਨ ਤੇ ਇਹ ਸਮਾਂ ਹੈ ਕਿ ਉਹਨਾਂ ਦੀ ਆਵਾਜ਼ ਸੁਣੀ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …