ਕਾਂਗੜ ਬੋਲੇ-ਅਮਰਿੰਦਰ ਨਾਲ ਵਫਾਦਰੀ ਦੀ ਕੀਮਤ ਪਈ ਮਹਿੰਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਨਰਾਜ਼ਗੀ ਹੁਣ ਹੋਰ ਵੀ ਵਧਦੀ ਦਿਖਾਈ ਦੇ ਰਹੀ ਹੈ। ਛੇ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ ਅਤੇ ਉਹ ਮੰਤਰੀ ਖਾਸੇ ਨਰਾਜ਼ ਦਿਖਾਈ ਦੇ ਰਹੇ ਹਨ। ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਤੋਂ ਵੀ ਕਈ ਵਿਧਾਇਕ ਨਰਾਜ਼ ਹਨ। ਇਸੇ ਦੌਰਾਨ ਮੰਤਰੀ ਦਾ ਅਹੁਦਾ ਖੁੱਸਣ ਤੋਂ ਬਾਅਦ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਹਾਈਕਮਾਨ ਨੂੰ ਪੱਤਰ ਵੀ ਲਿਖਿਆ ਹੈ। ਪੱਤਰ ਲਿਖ ਕੇ ਇਨ੍ਹਾਂ ਦੋਵਾਂ ਆਗੂਆਂ ਨੇ ਹਾਈਕਮਾਨ ਨੂੰ ਪੁੱਛਿਆ ਕਿ ਸਾਡਾ ਕਸੂਰ ਦੱਸਿਆ ਜਾਵੇ ਕਿ ਉਨ੍ਹਾਂ ਨੂੰ ਮੰਤਰੀ ਮੰਡਲ ਵਿਚ ਕਿਉਂ ਨਹੀਂ ਸ਼ਾਮਲ ਕੀਤਾ ਗਿਆ। ਗੁਰਪ੍ਰੀਤ ਕਾਂਗੜ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਨਿਭਾਈ ਵਫਾਦਾਰੀ ਦੀ ਕੀਮਤ ਉਨ੍ਹਾਂ ਨੂੰ ਚੁਕਾਉਣੀ ਪਈ ਹੈ। ਬਲਬੀਰ ਸਿੰਘ ਸਿੱਧੂ ਤਾਂ ਗੱਲਬਾਤ ਕਰਦਿਆਂ ਭਾਵੁਕ ਹੋ ਗਏ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਗਿਆ। ਫਿਰ ਵੀ ਇਨ੍ਹਾਂ ਦੋਵਾਂ ਆਗੂਆਂ ਨੇ ਕਿਹਾ ਕਿ ਅਸੀਂ ਹਾਈਕਮਾਨ ਅਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮਿਲ ਕੇ ਕੰਮ ਕਰਾਂਗੇ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …