-0.6 C
Toronto
Monday, January 12, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਤੱਕ ਮੁੱਖ ਮੰਤਰੀ...

ਸ਼੍ਰੋਮਣੀ ਅਕਾਲੀ ਦਲ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਤੱਕ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕਰੇਗਾ ਰੋਸ ਮਾਰਚ

ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗੀ। ਜਾਣਕਾਰੀ ਮੁਤਾਬਕ ਸ਼ੋ੍ਰਮਣੀ ਅਕਾਲੀ ਦਲ ਸੂਬੇ ਦੇ ਉਨ੍ਹਾਂ 2 ਲੱਖ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਵੱਡੀ ਪੱਧਰ ’ਤੇ ਸੰਘਰਸ਼ ਛੇੜੇਗਾ, ਜਿਨ੍ਹਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵਲੋਂ ਭਾਰਤ ਮਾਲਾ ਪ੍ਰਾਜੈਕਟ ਤਹਿਤ 19 ਜ਼ਿਲ੍ਹਿਆਂ ਵਿਚ ਕੌਡੀਆਂ ਦੇ ਭਾਅ ਐਕਵਾਇਰ ਕੀਤੀਆਂ ਜਾ ਰਹੀਆਂ ਹਨ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਉਹ ਪ੍ਰਭਾਵਿਤ ਕਿਸਾਨ ਪਰਿਵਾਰਾਂ ਲਈ ਨਿਆਂ ਹਾਸਲ ਕਰਨ ਵਾਸਤੇ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗਾ। ਪਾਰਟੀ ਦੇ ਵਫ਼ਦ ਵਲੋਂ ਇਸ ਮਾਮਲੇ ਵਿਚ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਪ੍ਰਭਾਵਿਤ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਕਰਦਾ ਹੋਇਆ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਇਹ ਫ਼ੈਸਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਮੀਟਿੰਗ ਮਗਰੋਂ ਲਏ ਹਨ।

RELATED ARTICLES
POPULAR POSTS