ਅੰਮਿ੍ਰਤਸਰ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਸਾਨਾਂ ਦੀ ਹਮਾਇਤ ਕਰਦਿਆਂ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਕੇ ਕਿਸਾਨ ਮਸਲੇ ਦਾ ਹੱਲ ਕਰਨ । ਪ੍ਰੋ: ਚਾਵਲਾ ਨੇ ਕਿਹਾ ਕਿ ਸਰਕਾਰ ਜਨਤਾ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰੇ। ਚਾਵਲਾ ਨੇ ਕਿਹਾ ਕਿ ਮੋਦੀ ਸਰਕਾਰ ਇਸ ਨੂੰ ਨੱਕ ਦਾ ਸਵਾਲ ਨਾ ਬਣਾਏ। ਜਲ੍ਹਿਆਂਵਾਲਾ ਬਾਗ ਦੇ ਹੋਏ ਨਵੀਨੀਕਰਨ ਨੂੰ ਲੈ ਕੇ ਵੀ ਪ੍ਰੋ. ਚਾਵਲਾ ਮੋਦੀ ਸਰਕਾਰ ’ਤੇ ਸਵਾਲ ਚੁੱਕੇ ਸਨ। ਧਿਆਨ ਰਹੇ ਕਿ ਵਿਵਾਦਤ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਕਿਸਾਨਾਂ ਵਲੋਂ ਕਈ ਵਾਰ ਭਾਰਤ ਬੰਦ ਵੀ ਕਰਵਾਇਆ ਗਿਆ, ਪਰ ਮੋਦੀ ਸਰਕਾਰ ਆਪਣੀ ਜਿੱਦ ’ਤੇ ਅੜੀ ਹੋਈ ਹੈ।