ਜਲੰਧਰ ਦੇ ਪਿੰਡ ਖੇਲਾ ਦਾ ਰਹਿਣਾ ਵਾਲਾ ਸੀ ਕਿਸਾਨ ਬਘੇਲ ਰਾਮ
ਜਲੰਧਰ/ਬਿਊਰੋ ਨਿਊਜ਼
ਸਿੰਘੂ-ਕੁੰਡਲੀ ਬਾਰਡਰ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਪੰਜਾਬ ਦੇ ਇਕ ਹੋਰ ਕਿਸਾਨ ਦੀ ਅੱਜ ਸਵੇਰੇ ਜਾਨ ਚਲੇ ਗਈ। ਸ਼ੁਰੂਆਤੀ ਜਾਂਚ ਦੌਰਾਨ ਕਿਸਾਨ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ ਅਤੇ ਬਾਕੀ ਜਾਣਕਾਰੀ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਏਗੀ। ਸ਼ਹੀਦ ਹੋਏ ਕਿਸਾਨ ਦੀ ਪਹਿਚਾਣ ਜ਼ਿਲ੍ਹਾ ਜਲੰਧਰ ਦੇ ਪਿੰਡ ਖੇਲਾ ਦੇ ਰਹਿਣ ਵਾਲੇ ਬਘੇਲ ਰਾਮ ਵਜੋਂ ਹੋਈ ਹੈ ਅਤੇ ਉਸਦੀ ਉਮਰ 55 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਘੇਲ ਰਾਮ ਲੰਘੀ 18 ਸਤੰਬਰ ਨੂੰ ਕੁੰਡਲੀ ਬਾਰਡਰ ’ਤੇ ਪਹੁੰਚਿਆ ਸੀ ਅਤੇ ਉਹ ਆਪਣੇ ਟੈਂਟ ਵਿਚ ਹੀ ਮਿ੍ਰਤਕ ਹਾਲਤ ਵਿਚ ਮਿਲਿਆ। ਕਿਸਾਨ ਬਘੇਲ ਰਾਮ ਲਗਾਤਾਰ ਕਿਸਾਨ ਅੰਦੋਲਨ ਵਿਚ ਪਹੁੰਚ ਕੇ ਸੇਵਾ ਕਰ ਰਿਹਾ ਸੀ। ਧਿਆਨ ਰਹੇ ਕਿ ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ, ਪਰ ਮੋਦੀ ਸਰਕਾਰ ’ਤੇ ਇਸਦਾ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ। ਉਧਰ ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …