Breaking News
Home / ਪੰਜਾਬ / ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ : ਸੁਖਬੀਰ ਬਾਦਲ

ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ : ਸੁਖਬੀਰ ਬਾਦਲ

ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਨੇਹਾ ਦਿੱਤਾ ਹੈ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਕਿਸਾਨਾਂ ਨੂੰ ਬਿਨਾ ਸ਼ਰਤ ਗੱਲਬਾਤ ਲਈ ਸੱਦਾ ਭੇਜਿਆ ਜਾਵੇ। ਸੁਖਬੀਰ ਨੇ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਆਖਿਆ ਕਿ ਕਿਸਾਨੀ ਮੰਡੀਕਰਨ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਹੋਰ ਕਿਸਾਨੀ ਸਮੱਸਿਆਵਾਂ ਦਾ ਹੱਲ ਕਰਨ ਲਈ ਉਹ ਤੁਰੰਤ ਨਿੱਜੀ ਪਹਿਲ ਕਦਮੀ ਕਰਦਿਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ। ਸੁਖਬੀਰ ਨੇ ਕਿਹਾ ਕਿ ਲੰਘੇ ਕੱਲ੍ਹ ਖੇਤੀ ਕਾਨੂੰਨਾਂ ਖਿਲਾਫ ਹੋਏ ਭਾਰਤ ਬੰਦ ਨੂੰ ਦੇਖ ਕੇ ਸਰਕਾਰ ਦੀਆਂ ਅੱਖਾਂ ਖੁੱਲ੍ਹ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਕਿਸਾਨੀ ਅੰਦੋਲਨ ਵਿਚ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹਾ ਹੈ ਅਤੇ ਖੜ੍ਹਾ ਰਹੇਗਾ। ਧਿਆਨ ਰਹੇ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ ਵਧਦੇ ਰੋਹ ਨੂੰ ਦੇਖਦਿਆਂ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ ਅਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਵਿਚੋਂ ਅਸਤੀਫਾ ਦੇ ਦਿੱਤਾ ਸੀ।

Check Also

ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਭਾਜਪਾ ’ਚ ਸ਼ਾਮਲ

ਦੋ ਵਾਰ ਮੇਅਰ ਵੀ ਰਹਿ ਚੁੱਕੇ ਹਨ ਸੁਭਾਸ਼ ਚਾਵਲਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਕਾਂਗਰਸ ਪਾਰਟੀ …